ਚੰਡੀਗੜ੍ਹ: ਇਸ ਹਫਤੇ ਦੇ ਸ਼ੁਰੂ ਵਿੱਚ, ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਵਿੱਚ ਰਾਜ ਦੇ ਮੁੱਖ ਸਕੱਤਰ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਖੀ ਅਤੇ ਪੰਜਾਬ ਬਿਜਲੀ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਦੌਰਾਨ ਮਾਨ ਹਾਜ਼ਰ ਨਹੀਂ ਸਨ। ਵਿਰੋਧੀ ਧਿਰ ਨੇ ਇਹ ਦੋਸ਼ ਲਗਾਇਆ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਇਸ ਤੇ ਭਗਵੰਤ ਮਾਨ ਨੇ ਕਿਹਾ ਕਿ ਉਹ ਦੁਬਾਰਾ ਫਿਰ ਆਪਣੇ ਅਧਿਕਾਰੀਆਂ ਨੂੰ ਟ੍ਰੇਨਿੰਗ ਲੈਣ ਲਈ ਦਿੱਲੀ ਭੇਜਣਗੇ।
ਮਾਨ ਨੇ ਕਿਹਾ, "ਅਧਿਕਾਰੀ ਸਿਖਲਾਈ ਦੇ ਉਦੇਸ਼ਾਂ ਲਈ ਗੁਜਰਾਤ ਅਤੇ ਤਾਮਿਲਨਾਡੂ ਜਾਂਦੇ ਸਨ, ਫਿਰ ਉਹ ਚੰਗੀਆਂ ਚੀਜ਼ਾਂ ਸਿੱਖਣ ਲਈ ਦਿੱਲੀ ਕਿਉਂ ਨਹੀਂ ਜਾ ਸਕਦੇ ਅਤੇ ਜੇ ਲੋੜ ਪਈ ਤਾਂ ਅਸੀਂ ਉਨ੍ਹਾਂ ਨੂੰ ਇਜ਼ਰਾਈਲ ਵੀ ਭੇਜਾਂਗੇ"। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੀ ਦਿੱਲੀ ਦੇ ਸਕੂਲ ਦੇਖਣ ਆਈ ਸੀ ਤਾਂ ਫਿਰ ਪੰਜਾਬ ਦੇ ਅਧਿਕਾਰੀ ਦੂਜੇ ਰਾਜਾਂ ਤੋਂ ਸਿੱਖਿਆ ਕਿਉਂ ਨਹੀਂ ਲੈ ਸਕਦੇ ਅਤੇ ਮੀਟਿੰਗ 'ਤੇ ਇਤਰਾਜ਼ ਕਰਨ 'ਤੇ ਸਵਾਲ ਉਠਾਏ।