ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1 ਜੁਲਾਈ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਕੋਈ ਪਰਿਵਾਰ ਦੋ ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਖਪਤ ਕਰਦਾ ਹੈ ਤਾਂ ਉਹ ਮੁਫਤ ਬਿਜਲੀ ਸਕੀਮ ਦੇ ਦਾਇਰੇ ਤੋਂ ਬਾਹਰ ਚਲਾ ਜਾਵੇਗਾ ਅਤੇ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਪਰਿਵਾਰਾਂ ਅਤੇ ਸੁਤੰਤਰਤਾ ਸੈਨਾਨੀਆਂ ਨੂੰ ਵੀ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਲਈ ਵਿਸ਼ੇਸ਼ ਛੋਟ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਨੁਸੂਚਿਤ ਜਾਤੀਆਂ ਜਾਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ ਦੋ ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਕਰਦੇ ਹਨ, ਤਾਂ ਉਨ੍ਹਾਂ ਤੋਂ ਪੂਰਾ ਬਿੱਲ ਨਹੀਂ ਲਿਆ ਜਾਵੇਗਾ, ਸਗੋਂ ਵਾਧੂ ਯੂਨਿਟਾਂ ਲਈ ਹੀ ਵਸੂਲਿਆ ਜਾਵੇਗਾ।
ਸਾਰੇ ਪੰਜਾਬੀਆਂ ਨੂੰ ਵਧਾਈਆਂ!
ਕਿਸਾਨਾਂ ਤੋਂ ਬਿਜਲੀ ਦੇ ਪੈਸੇ ਵਸੂਲਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਜਾਰੀ ਰਹੇਗੀ।