ਨਵੀਂ ਦਿੱਲੀ : ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲੇ ਟੈਨਸ਼ਨ ਵਧਾ ਰਹੇ ਹਨ। ਬੀਤੇ 24 ਘੰਟਿਆਂ 'ਚ ਕੋਰੋਨਾ ਦੇ ਮਾਮਲਿਆਂ 'ਚ ਵੱਡਾ ਇਜ਼ਾਫਾ ਹੋਇਆ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ 'ਚ ਕੋਰੋਨਾ ਦੇ 2927 ਨਵੇਂ ਮਾਮਲੇ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ ਇਸ ਦੌਰਾਨ 32 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 5,23,654 ਹੋ ਗਈ ਹੈ।
ਇਸ ਤੋਂ ਇਲਾਵਾ ਬੀਤੇ 24 ਘੰਟਿਆਂ 'ਚ ਕੋਰੋਨਾ ਤੋਂ 2252 ਲੋਕ ਠੀਕ ਵੀ ਹੋਏ ਹਨ। ਹਾਲਾਂਕਿ ਐਕਟਿਵ ਮਾਮਲਿਆਂ ਦੀ ਗਿਣਤੀ 'ਚ ਵੀ ਵਾਧਾ ਹੋਇਆ ਹੈ। ਹੁਣ ਕੋਰੋਨਾ ਦੇ 16,279 ਮਰੀਜ਼ਾਂ ਦਾ ਇਲਾਜ ਚਲ ਰਿਹਾ ਹੈ। ਹੁਣ ਤਕ ਕੁਝ 4,25,25,563 ਲੋਕ ਠੀਕ ਹੋ ਚੁੱਕੇ ਹਨ ਜਦਕਿ 4,30,65, 496 ਲੋਕ ਸੰਕ੍ਰਮਿਤ ਹੋ ਚੁੱਕੇ ਹਨ।