Friday, April 04, 2025

Punjab

Recruitment Scam : ਆਪ ਸਰਕਾਰ ਮੁੜ ਐਕਸ਼ਨ 'ਚ! ਭਰਤੀ ਘੁਟਾਲੇ ਦੀ ਸਪੀਕਰ ਸੰਧਵਾਂ ਕਰਵਾਉਣਗੇ ਜਾਂਚ

Speaker Kultar Singh Sandhwan

April 28, 2022 05:25 PM

Recruitment Scam : ਪੰਜਾਬ 'ਚ ਆਪ ਸਰਕਾਰ ਬਣਨ ਤੋਂ ਬਾਅਦ ਸੂਬੇ ਦੀ ਖੁਸ਼ਹਾਲੀ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਹੀ ਮਾਨ ਸਰਕਾਰ 'ਚ ਮੰਤਰੀ ਬਣੇ ਹਰਜੋਤ ਬੈਂਸ ਦੀ ਸ਼ਿਕਾਇਤ ਨੂੰ ਆਧਾਰ 'ਤੇ ਹੁਣ ਪੰਜਾਬ ਵਿਧਾਨ ਸਭਾ 'ਚ ਭਰਤੀ ਘੁਟਾਲੇ ਦੀ ਜਾਂਚ ਹੋਵੇਗੀ।

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਇਸ ਦੀ ਜਾਂਚ ਕਰਵਾਈ ਜਾਵੇਗੀ। ਕਾਂਗਰਸ ਸਰਕਾਰ ਵੇਲੇ ਬੈਂਸ ਵੱਲੋਂ ਦਸਤਾਵੇਜ਼ਾਂ ਦੀ ਮਦਦ ਨਾਲ ਇਸ ਦਾ ਪਰਦਾਫਾਸ਼ ਕੀਤਾ ਗਿਆ ਸੀ। ਇਸ 'ਚ ਦੱਸਿਆ ਗਿਆ ਸੀ ਕਿ ਵਿਧਾਨ ਸਭਾ 'ਚ ਸਾਬਕਾ ਸਪੀਕਰ ਰਾਣਾ ਕੇਪੀ ਸਮੇਤ ਕਾਂਗਰਸੀਆਂ ਦੇ ਕਰੀਬੀ ਤੇ ਰਿਸ਼ਤੇਦਾਰ ਭਰਤੀ ਕੀਤੇ ਗਏ ਹਨ। ਹੁਣ ਸਪੀਕਰ ਵੱਲੋਂ ਪਿਛਲੇ 5 ਸਾਲਾਂ 'ਚ ਕੀਤੀ ਗਈ ਭਰਤੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾ ਰਹੀ ਹੈ।

Have something to say? Post your comment