ਚੰਡੀਗੜ੍ਹ : ਕਈ ਦਿਨਾਂ ਤੋਂ ਪੂਰੇ ਪੰਜਾਬ 'ਚ ਵੱਡੇ-ਵੱਡੇ ਬਿਜਲੀ ਦੇ ਕੱਟ ਲੱਗ ਰਹੇ ਹਨ। ਜਿਸ ਤੋਂ ਸਾਰੇ ਪਰੇਸ਼ਾਨ ਹਨ। ਆਪ ਸਰਕਾਰ ਵੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਜ਼ਿਕਰਯੋਗ ਹੈ ਕਿ ਕੋਲੇ ਦੀ ਕਮੀ ਕਰ ਕੇ ਪੰਜਾਬ ਬਿਜਲੀ ਸੰਕਟ ਵੱਲ ਵੱਧ ਰਿਹਾ ਹੈ। ਰੋਪੜ ਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੇ 2-2 ਯੂਨਿਟ ਬੰਦ ਹੋ ਗਏ ਹਨ। ਗੋਇੰਦਵਾਲ ਸਾਹਿਬ ਪਾਵਰ ਪਲਾਂਟ ਦਾ ਇਕ ਯੂਨਿਟ ਬੰਦ ਹੈ।
ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 'ਆਪ' ਸਰਕਾਰ 'ਤੇ ਟਵਿੱਟਰ ਵਾਰ ਕੀਤਾ ਹੈ। ਸਿੱਧੂ ਨੇ ਟਵੀਟ 'ਚ ਲਿਖਿਆ ਹੈ ਕਿ ਇਕ ਮੌਕਾ 'ਆਪ' ਨੂੰ ਨਾ ਦਿਨ ਮੇਂ ਲਾਈਟ ਨਾ ਰਾਤ ਮੇਂ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਬਿਜਲੀ ਦੀ 7300 ਮੈਗਾਵਾਟ ਬਿਜਲੀ ਦੀ ਮੰਗ ਹੈ ਤੇ ਉਤਪਾਦਨ 4000 ਮੈਗਾਵਾਟ ਹੋ ਰਿਹਾ ਹੈ। ਪਾਵਰਕੌਮ ਨੇ ਬਾਹਰੋਂ 3000 ਮੈਗਾਵਾਟ ਬਿਜਲੀ ਖਰੀਦੀ ਹੈ। ਦੱਸ ਦੇਈਏ ਕਿ 10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦੀ ਜਾ ਰਹੀ ਹੈ।