Friday, April 04, 2025

Punjab

ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ, ਗਰਮੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ, ਪੜ੍ਹੋ ਪੂਰੀ ਡਿਟੇਲ

Punjab School time Change

April 29, 2022 07:22 PM
 ਮੋਹਾਲੀ : ਪੰਜਾਬ 'ਚ ਗਰਮੀ ਦੇ ਕਹਿਰ ਨੂੰ ਦੇਖਦੇ ਹੋਏ ਸੀਐਮ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਹੈ। 
 
ਜਾਣਕਾਰੀ ਅਨੁਸਾਰ ਮਿਤੀ 2 ਮਈ 2022 ਤੋਂ 14 ਮਈ 2022 ਤਕ ਸਕੂਲਾਂ ਦੀ ਸਮਾਂ ਸਾਰਣੀ 'ਚ ਬਦਲਾਅ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਹੁਣ ਪ੍ਰਾਈਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੱਗਣਗੇ। ਮਿਡਲ-ਹਾਈ ਸੀਨੀਅਰ ਸੰਕੈਡਰੀ ਸਕੂਲ ਸਵੇਰੇ 7 ਵਜੇ ਤੋਂ 12.30 ਵਜੇ ਤਕ ਲੱਗਣਗੇ। 
 
ਇਸ ਤੋਂ ਇਲਾਵਾ ਇਸ ਵਾਰ ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤਕ ਕੀਤੀਆਂ ਜਾਣਗੀਆਂ ਪ੍ਰੰਤੂ ਇਨਾਂ ਛੁੱਟੀਆਂ ਸੰਬੰਧੀ ਸਿੱਖਿਆ ਵਿਭਾਗ ਨੇ ਇਹ ਸ਼ਰਤ ਵੀ ਲਾਜ਼ਮੀ ਕੀਤੀ ਹੈ ਕਿ ਸਾਰੇ ਸਕੂਲ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣਗੇ। 
 
 
 

Have something to say? Post your comment