Patiala News : ਪਟਿਆਲਾ 'ਚ ਹੋਈ ਝੜਪ ਤੋਂ ਬਾਅਦ ਅੱਜ 'ਆਪ' ਨੇ ਪ੍ਰੈੱਸ ਕਾਨਫਰੰਸ ਕੀਤੀ। ਜਿਸ 'ਚ ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਨੂੰ ਬਹੁਤ ਮੰਦਭਾਗੀ ਹੈ। ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਟਕਰਾਅ ਕਾਰਨ ਸਥਿਤੀ ਹੋਰ ਵਿਗੜ ਸਕਦੀ ਸੀ ਪਰ ਪੁਲਿਸ ਤੇ ਆਪ ਦੀ ਸਰਕਾਰ ਨੇ ਇਸ ਨੂੰ ਰੋਕਿਆ।
ਆਪ ਦਾ ਦਾਅਵਾ ਹੈ ਕਿ ਜਿਸ ਤਰ੍ਹਾਂ ਅੱਜ 'ਆਪ' ਦੀ ਸਰਕਾਰ ਮਾਫੀਆ ਖਿਲਾਫ ਕੰਮ ਕਰ ਰਹੀ ਹੈ ਤੇ ਵੱਡੇ ਲੋਕਾਂ ਖਿਲਾਫ ਐਕਸ਼ਨ ਲਿਆ ਜਾ ਰਿਹਾ ਹੈ, ਉਸ ਨੂੰ ਰੋਕਣ ਲਈ 'ਤੇ ਧਿਆਨ ਭਟਕਾਉਣ ਲਈ ਅਜਿਹੇ ਕੰਮ ਕਰਵਾਏ ਜਾ ਰਹੇ ਹਨ ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਕਾਮ ਕਰ ਦਿੱਤੀਆਂ ਜਾਣਗੀਆਂ।
'ਆਪ' ਆਗੂ ਦਾ ਕਹਿਣਾ ਹੈ ਕਿ ਇਸ ਪਿੱਛੇ ਰਾਜਨੀਤਕ ਲੋਕਾਂ ਦਾ ਹੱਥ ਹੈ ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ ਤੇ ਜੇਕਰ ਇਸ 'ਚ ਪੁਲਿਸ ਵੱਲੋਂ ਕੋਈ ਕੁਤਾਹੀ ਪਾਈ ਗਈ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਹੋਵੇਗੀ।