Weather Update : ਪੂਰੇ ਭਾਰਤ 'ਚ ਇਸ ਸਾਲ ਮਈ-ਜੂਨ ਦੀ ਗਰਮੀ ਮਾਰਚ-ਅਪ੍ਰੈਲ ਵਿੱਚ ਹੀ ਆ ਗਈ ਹੈ। ਮਾਰਚ ਮਹੀਨੇ ਵਿਚ ਹੀ ਗਰਮੀ ਸ਼ੁਰੂ ਹੋ ਗਈ ਅਤੇ ਅਪ੍ਰੈਲ ਵਿਚ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਮੌਸਮ ਵਿਭਾਗ (ਆਈਐਮਡੀ) ਅਨੁਸਾਰ ਅਪ੍ਰੈਲ ਵਿੱਚ ਦੇਸ਼ ਦੇ ਮੱਧ ਅਤੇ ਉੱਤਰ-ਪੱਛਮੀ ਹਿੱਸਿਆਂ ਵਿੱਚ ਦਰਜ ਕੀਤਾ ਗਿਆ ਤਾਪਮਾਨ ਪਿਛਲੇ 122 ਸਾਲਾਂ ਵਿੱਚ ਸਭ ਤੋਂ ਵੱਧ ਸੀ।
ਹਾਲਾਂਕਿ ਮੌਸਮ ਵਿਭਾਗ ਨੇ ਐਤਵਾਰ ਨੂੰ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮਈ ਮਹੀਨੇ ਵਿੱਚ ਦਿੱਲੀ, ਹਰਿਆਣਾ, ਜੰਮੂ-ਕਸ਼ਮੀਰ, ਉਤਰਾਖੰਡ, ਲੱਦਾਖ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਗੁਜਰਾਤ ਵਿੱਚ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਐੱਮ. ਮਹਾਪਾਤਰਾ ਨੇ ਕਿਹਾ, 'ਅਸੀਂ ਦੇਖਿਆ ਹੈ ਕਿ ਪਿਛਲੇ ਦੋ ਮਹੀਨਿਆਂ (ਮਾਰਚ ਅਤੇ ਅਪ੍ਰੈਲ) 'ਚ ਦੇਸ਼ ਦੇ ਕੇਂਦਰੀ ਹਿੱਸਿਆਂ 'ਚ ਤਾਪਮਾਨ ਆਮ ਨਾਲੋਂ ਜ਼ਿਆਦਾ ਸੀ। ਦਿੱਲੀ, ਹਰਿਆਣਾ, ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਵਿੱਚ ਤਾਪਮਾਨ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਰਿਹਾ।