Jacqueline Fernandez assets ED attaches : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬਾਲੀਵੁੱਡ ਅਦਾਕਾਰਾ ਜੈਕਲਿਨ ਫਰਨਾਂਡਿਜ਼ (Jacqueline Fernandez) ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਜੈਕਲਿਨ ਫਰਨਾਂਡਿਜ਼ ਦੀ 7 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ।
ਇਹ ਕਾਰਵਾਈ ਮਨੀ ਲਾਂਡਰਿੰਗ ਦੇ ਮਾਮਲੇ 'ਚ ਕੀਤੀ ਗਈ ਹੈ। ਜੋ ਜਾਇਦਾਦ ਜ਼ਬਤ ਕੀਤੀ ਗਈ ਹੈ, ਉਸ ਵਿੱਚ ਸੁਕੇਸ਼ ਚੰਦਰਸ਼ੇਖਰ ਵੱਲੋਂ ਦਿੱਤੇ ਮਹਿੰਗੇ ਤੋਹਫ਼ੇ ਵੀ ਸ਼ਾਮਲ ਹਨ। ਇਹ ਪੂਰਾ ਮਾਮਲਾ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਹੋਇਆ ਹੈ। ਸੁਕੇਸ਼ ਚੰਦਰਸ਼ੇਖਰ 'ਤੇ ਲੋਕਾਂ ਨਾਲ 200 ਕਰੋੜ ਰੁਪਏ ਦੀ ਧੋਖਾਧੜੀ ਕਰਨ ਅਤੇ ਇਹ ਪੈਸਾ ਜੈਕਲਿਨ ਫਰਨਾਂਡਿਜ਼ 'ਤੇ ਖਰਚ ਕਰਨ ਦਾ ਦੋਸ਼ ਹੈ।
ਇਸ ਮਾਮਲੇ 'ਚ ਜੈਕਲਿਨ ਫਰਨਾਂਡਿਜ਼ ਤੋਂ ਈਡੀ ਨੇ ਕਈ ਵਾਰ ਪੁੱਛਗਿੱਛ ਕੀਤੀ ਸੀ। ਇਹ ਕਾਰਵਾਈ ਮਹੀਨਿਆਂ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਸੁਕੇਸ਼ ਚੰਦਰਸ਼ੇਖਰ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਸ ਨੇ ਆਪਣੀ ਪੁੱਛਗਿੱਛ ਦੌਰਾਨ ਜੈਕਲਿਨ ਫਰਨਾਂਡਿਜ਼ ਸਮੇਤ ਕੁਝ ਬਾਲੀਵੁੱਡ ਹਸਤੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ।
ਈਡੀ ਨੇ ਸਿਰਫ਼ ਜੈਕਲੀਨ ਫਰਨਾਂਡੀਜ਼ ਤੋਂ ਪੁੱਛਗਿੱਛ ਕੀਤੀ ਹੈ। 7 ਕਰੋੜ ਦੀ ਜਾਇਦਾਦ ਜ਼ਬਤ ਹੋਣ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਅਭਿਨੇਤਰੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ 'ਚ ਬਾਲੀਵੁੱਡ ਦੇ ਕੁਝ ਹੋਰ ਨਾਂ ਵੀ ਸਾਹਮਣੇ ਆ ਸਕਦੇ ਹਨ।