ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤੇ ਐਸਪੀ ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ। ਜ਼ਿਕਰਯੋਗ ਹੈ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈਜੀ, ਦੀਪਕ ਪਾਰਿਕ ਨੂੰ ਐਸਐਸਪੀ ਤੇ ਵਜ਼ੀਰ ਸਿੰਘ ਨੂੰ ਐਸਪੀ ਨਿਯੁਕਤ ਕੀਤਾ ਗਿਆ ਹੈ।
ਬੀਤੇ ਦਿਨੀਂ ਪਟਿਆਲਾ 'ਚ ਸ਼ਿਵ ਸੈਨਾ ਤੇ ਖਾਲਿਸਤਾਨੀ ਸਮਰਥਕ ਆਪਸ 'ਚ ਭਿੜ ਗਏ ਸੀ। ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਦੀ ਢਿੱਲੀ ਕਾਰਜ਼ੁਗਾਰੀ ਕਾਰਨ ਇਹ ਬਦਲੀਆਂ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇੰਟੈਲੀਜੈਂਸ ਨੇ ਪੁਲਿਸ ਨੂੰ ਪਹਿਲਾਂ ਹੀ ਇਤਲਾਹ ਕੀਤਾ ਸੀ ਪਟਿਆਲਾ 'ਚ ਅਜਿਹੀ ਹਿੰਸਾ ਵਾਪਰ ਸਕਦੀ ਹੈ।