Wednesday, April 02, 2025

Punjab

ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀ ਗ੍ਰਿਫਤਾਰ ; 4 ਪਿਸਤੌਲ ਤੇ ਅਸਲਾ ਬਰਾਮਦ

DIG Bhullar

May 01, 2022 05:03 PM

ਚੰਡੀਗੜ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ।

ਗ੍ਰਿਫ਼ਤਾਰ ਕੀਤੇ ਮੁਲਜ਼ਮਾ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਸਚਿਨ ਵਾਸੀ ਪਿੰਡ ਚਰੇਵਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ , ਹਿੰਮਤਵੀਰ ਸਿੰਘ ਗਿੱਲ ਵਾਸੀ ਪਿੰਡ ਝੋਰੜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੂਹੇ ਵਾਲਾ ਦੇ ਬਲਕਰਨ ਉਰਫ ਵਿੱਕੀ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਕੋਲੋਂ ਦੋ .30 ਕੈਲੀਬਰ ਪਿਸਤੌਲ, ਦੋ .32 ਕੈਲੀਬਰ ਦੇ ਪਿਸਤੌਲ ਸਮੇਤ 20 ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਆਈ 20 ਕਾਰ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜ਼ੀ ਲਿਆਉਣ ਲਈ ਡੀਜੀਪੀ ਪੰਜਾਬ ਵੀਕੇ ਭਾਵਰਾ ਦੀ ਨਿਗਰਾਨੀ ਵਿਚ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ (ਏਜੀਟੀਐਫ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ ‘ਤੇ ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਵਸੂਲਣ ਲਈ ਉਸ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨਾਂ ਕਿਹਾ ਕਿ ਇਨਾਂ ਮੁਲਜਮਾਂ ਦੀ ਗਿ੍ਰਫਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਟਾਲਣ ਵਿੱਚ ਕਾਮਯਾਬੀ ਮਿਲੀ ਹੈ।

ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ। ਸਚਿਨ ਅਤੇ ਹਿੰਮਤਵੀਰ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਅਤੇ ਦਿੱਲੀ ਵਿੱਚ ਨਸ਼ਾ ਤਸਰਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨਾਂ ਕਿਹਾ ਕਿ ਉਹ ਗਿਰੋਹ ਲਈ ਦੂਜੇ ਰਾਜਾਂ ਤੋਂ ਹਥਿਆਰ ਮੰਗਵਾ ਕੇ ਆਪਣੇ ਸਾਥੀਆਂ ਨੂੰ ਪਹੁੰਚਾਉਂਦੇ ਸਨ ਤਾਂ ਜੋ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਜਾ ਸਕੇ।

ਡੀਆਈਜੀ ਨੇ ਕਿਹਾ ਕਿ ਕੈਨੇਡੀਅਨ ਅਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੇਂਸ ਬਿਸਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਨਿਰਦੇੋਸ਼ਾਂ ‘ਤੇ, ਉਹ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਦੇ ਭਗੌੜੇ ਗੈਂਗਸਟਰਾਂ ਨੂੰ ਛੁਪਣਗਾਹਾਂ ਉਪਲਬਧ ਕਰਵਾਉਂਦੇ ਸਨ।

ਉਨਾਂ ਅੱਗੇ ਕਿਹਾ “ਹਾਲ ਹੀ ਵਿੱਚ ਸਪੈਸ਼ਲ ਸੈੱਲ ਦਿੱਲੀ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਇੱਕ ਵਾਂਟਡ ਗੈਂਗਸਟਰ ਸ਼ਾਹਰੁਖ ਨੂੰ ਗਿ੍ਰਫਤਾਰ ਕੀਤਾ ਹੈ, ਜਿਸ ਨੂੰ ਸਚਿਨ ਅਤੇ ਉਸਦੇ ਸਾਥੀਆਂ ਦੁਆਰਾ ਪੰਜਾਬ ਵਿੱਚ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ।“

ਜ਼ਿਕਰਯੋਗ ਹੈ ਕਿ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 01-05-2022 ਨੂੰ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment