Wednesday, April 02, 2025

Punjab

ਪੰਜਾਬ ਕੈਬਨਿਟ ਮੀਟਿੰਗ 'ਚ ਵਨ MLA, ਵਨ ਪੈਨਸ਼ਨ ਨੂੰ ਮਿਲੀ ਮਨਜ਼ੂਰੀ, ਕਈ ਹੋਰ ਵੱਡੇ ਫੈਸਲਿਆਂ 'ਤੇ ਲੱਗੀ ਮੋਹਰ

Punjab Cabinet approves MLA's one pension, house-to-house ration

May 02, 2022 05:05 PM

ਚੰਡੀਗੜ੍ਹ : ਸੂਬਾ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ 'ਚ ਕਈ ਵੱਡੇ ਫੈਸਲੇ ਲਏ ਹਨ। ਇਸ ਦੌਰਾਨ ਪੰਜਾਬ ਸਰਕਾਰ ਨੇ ਵੱਖ -ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ।  ਜ਼ਿਕਰਯੋਗ ਹੈ ਕਿ ਵਨ MLA, ਵਨ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਨਾਲ ਹੀ ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ ਤੇ ਮੁਕਤਸਰ ਜ਼ਿਲ੍ਹੇ 'ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ 'ਤੇ  41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ਦੇ ਵੇਰਵਾ ਕੁਝ ਇਸ ਤਰ੍ਹਾਂ ਹੈ 38.08 ਕਰੋੜ- ਕਿਸਾਨਾਂ ਲਈ,  03.81 ਕਰੋੜ- ਖੇਤ ਮਜ਼ਦੂਰਾਂ ਲਈ ਤੇ ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵੀ ਵਧਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਕਿਸ਼ਤਾਂ 'ਚ ਫੀਸ ਜਮਾ ਹੋ ਸਕੇਗੀ।

Have something to say? Post your comment