Wednesday, April 02, 2025

Punjab

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ 'ਤੇ ਲਾਈ ਰੋਕ

Kumar Vishwas

May 02, 2022 06:37 PM

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਕੁਮਾਰ ਵਿਸ਼ਵਾਸ ਮਾਮਲੇ 'ਚ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। 'ਆਪ' ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਨੂੰ ਅੰਤਰਿਮ ਰਾਹਤ ਦੇਣ 'ਤੇ ਲੰਬੀਆਂ ਦਲੀਲਾਂ ਸੁਣਨ ਤੋਂ ਬਾਅਦ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਾਲ ਹੀ ਵਿੱਚ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਵਿਸ਼ਵਾਸ ਨੇ ਭੜਕਾਊ ਬਿਆਨ ਜਾਰੀ ਕਰਨ ਅਤੇ ਹੋਰ ਅਪਰਾਧਾਂ ਦੇ ਦੋਸ਼ਾਂ 'ਤੇ 12 ਅਪ੍ਰੈਲ ਨੂੰ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਲਈ ਪੰਜਾਬ ਰਾਜ ਵਿਰੁੱਧ ਹਾਈ ਕੋਰਟ ਦਾ ਰੁਖ ਕੀਤਾ ਸੀ।

Have something to say? Post your comment