ਭਾਰਤੀ ਰਿਜ਼ਰਵ ਬੈਂਕ (RBI) ਨੇ ਬੁੱਧਵਾਰ ਨੂੰ ਇਕ ਵੱਡਾ ਫੈਸਲਾ ਲਿਆ ਹੋਏ ਨੀਤੀਗਤ ਵਿਆਜ ਦਰਾਂ ਵਿਚ ਵਾਧਾ ਕੀਤਾ ਹੈ। ਇਹ ਦਰਾਂ ਮਈ 2020 ਤੋਂ ਬਦਲੀਆਂ ਨਹੀਂ ਸਨ। ਮਹੱਤਵਪੂਰਨ ਗੱਲ ਇਹ ਹੈ ਕਿ MPC ਨੇ ਵਿਆਜ ਦਰਾਂ ਨੂੰ ਵਧਾਉਣ ਦੇ ਪ੍ਰਸਤਾਵ 'ਤੇ ਸਰਬਸੰਮਤੀ ਨਾਲ ਵੋਟਿੰਗ ਕੀਤੀ। ਇਸ ਤੋਂ ਬਾਅਦ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਤੁਰੰਤ ਪ੍ਰਭਾਵ ਨਾਲ ਨੀਤੀਗਤ ਰੈਪੋ ਦਰਾਂ ਨੂੰ 40 ਆਧਾਰ ਅੰਕ ਵਧਾਉਣ ਦਾ ਹੁਕਮ ਜਾਰੀ ਕੀਤਾ। ਦਾਸ ਨੇ ਕਿਹਾ ਕਿ ਇਹ ਫੈਸਲਾ ਵਸਤੂਆਂ ਤੇ ਵਿੱਤੀ ਬਾਜ਼ਾਰਾਂ ਵਿੱਚ ਜ਼ੋਖ਼ਮ ਤੇ ਵਧਦੀ ਅਸਥਿਰਤਾ ਕਾਰਨ ਲਿਆ ਜਾ ਰਿਹਾ ਹੈ।
ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਐਲਾਨ ਕੀਤਾ ਹੈ ਕਿ ਰੈਪੋ ਦਰ ਵਿਚ 0.40 ਫੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ RBI ਨੇ ਕੈਸ਼ ਰਿਜ਼ਰਵ ਅਨੁਪਾਤ ਨੂੰ ਵੀ 0.50 ਫੀਸਦੀ ਵਧਾ ਕੇ 4.50 ਫੀਸਦੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰੇਪੋ ਰੇਟ ਵਧਣ ਨਾਲ ਬੈਂਕਾਂ ਲਈ ਆਰਬੀਆਈ ਤੋਂ ਕਰਜ਼ ਲੈਣਾ ਮਹਿੰਗਾ ਹੋ ਜਾਵੇਗਾ। ਜਿਸ ਦਾ ਬੋਝ ਗਾਹਕਾਂ 'ਤੇ ਜ਼ਰੂਰ ਪਵੇਗਾ। ਆਰਬੀਆਈ ਨੇ ਰੈਪੋ ਰੇਟ 0.40 ਫੀਸਦੀ ਵਧਾ ਕੇ 4.40 ਫੀਸਦੀ ਕਰ ਦਿੱਤਾ ਹੈ, ਜਿਸ ਨਾਲ ਬੈਂਕਾਂ ਸਮੇਤ ਆਮ ਲੋਕਾਂ ਲਈ ਕਰਜ਼ਾ ਲੈਣਾ ਮਹਿੰਗਾ ਹੋ ਜਾਵੇਗਾ।
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਹੈ ਕਿ ਗਲੋਬਲ ਆਰਥਿਕ ਗਤੀਵਿਧੀ ਤੇ ਰਫ਼ਤਾਰ ਵਿਚ ਕਮੀ ਆਈ ਹੈ। ਇਸ ਦਾ ਅਸਰ ਭਾਰਤੀ ਬਾਜ਼ਾਰਾਂ ਉੱਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਵਿੱਚ ਮਹਿੰਗਾਈ ਦਾ ਦਬਾਅ ਵਧਦਾ ਜਾ ਰਿਹਾ ਹੈ। ਕੰਮੋਡਿਟੀ ਬਾਜ਼ਾਰ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੁਦਰਾ ਨੀਤੀ 'ਤੇ ਰੂਲ ਬੁੱਕ ਅਨੁਸਾਰ ਕੰਮ ਨਹੀਂ ਹੁੰਦਾ ਹੈ।