Wednesday, April 02, 2025

National

Watch Video! ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ 7 ਨਸ਼ਾ ਤਸਕਰ ਦਬੋਚੇ

Drugs in Punjab

May 04, 2022 05:17 PM

ਮੋਹਾਲੀ : ਪੰਜਾਬ 'ਚ ਆਪ ਸਰਕਾਰ ਸੂਬੇ ਦੀ ਖੁਸ਼ਹਾਲੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਇਸ ਦੌਰਾਨ ਹੀ ਇੱਕ ਵੀਡੀਓ ਸਾਹਮਣੇ ਆਉਣ ਮਗਰੋਂ ਨਸ਼ੇ ਵੇਚਣ ਵਾਲਿਆਂ 'ਤੇ ਪੁਲਿਸ ਨੇ ਸਖਤ ਕਾਰਵਾਈ ਕੀਤੀ ਹੈ। ਵਾਇਰਲ ਵੀਡੀਓ 'ਚ ਨਸ਼ਾ ਵੇਚਣ ਵਾਲੇ ਵਿਅਕਤੀ 'ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫਤਰ ਕਰ ਲਿਆ ਹੈ। ਇਹ ਵਿਅਕਤੀ ਫਰੀਦਕੋਟ 'ਚ ਰੇਲਵੇ ਟ੍ਰੈਕ 'ਤੇ ਨਸ਼ਾ ਵੇਚ ਰਿਹਾ ਸੀ।

ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ 7 ਲੋਕਾਂ ਖਿਲਾਫ FIR ਦਰਜ ਕੀਤੀ ਹੈ। ਸਾਰੇ ਸੱਤ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਹਨ। ਵੀਡੀਓ 'ਚ ਨਜ਼ਰ ਆ ਰਹੇ ਵਿਅਕਤੀ ਦੀ ਸ਼ਨਾਖਤ  ਜਿਆਜੀ ਵਜੋਂ ਹੋਈ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਜਿਆਜੀ ਨੂੰ ਗ੍ਰਿਫਤਾਰ ਕਰ ਲਿਆ ਹੈ। ਐਫਆਈਆਰ ਵਿੱਚ ਰਵੀ ਮੁੱਖ ਸਪਲਾਇਰ ਵਜੋਂ ਨਾਮਜ਼ਦ ਕੀਤਾ ਹੈ।

ਦੱਸ ਦਈਏ ਕਿ ਕੱਲ੍ਹ ਸ਼ਾਮ ਤੋਂ ਇੱਕ ਵੀਡੀਓ ਸ਼ੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋ ਰਹੀ ਸੀ ਜਿਸ ਵਿੱਚ ਸ਼ਰੇਆਮ ਇੱਕ ਵਿਅਕਤੀ ਨਸ਼ਾ ਵੇਚ ਰਿਹਾ ਸੀ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਤੇ ਦੇਰ ਰਾਤ ਤੱਕ ਚੱਲੀ ਕਾਰਵਾਈ ਦੌਰਾਨ ਸੰਜੇ ਨਗਰ ਬਸਤੀ ਫਰੀਦਕੋਟ ਤੋਂ 7 ਵਿਅਕਤੀਆਂ ਦੀ ਗ੍ਰਿਫਤਾਰੀ ਕੀਤੀ ਹੈ। ਇਨ੍ਹਾਂ ਕੋਲੋਂ 300 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ।

 

Have something to say? Post your comment