Wednesday, January 08, 2025

Punjab

ਬਟਾਲਾ ਨੇੜੇ 42 ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ….

Batala Bus Accident

May 04, 2022 07:06 PM

ਬਟਾਲਾ : ਬਟਾਲਾ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਨੂੰ ਕਿਸਾਨਾਂ ਵੱਲੋਂ ਨਾੜ ਨੂੰ ਲਾਈ ਅੱਗ ਦੀ ਲਪੇਟ 'ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਅੱਗ ਲਾਉਣ ਕਾਰਨ ਧੂੰਆਂ ਸੀ ਜਿਸ ਕਾਰਨ ਬੱਸ ਪਲਟ ਗਈ ਜਿਸ ਤੋਂ ਬਾਅਦ ਡਰਾਈਵਰ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਜੱਦੋ-ਜਹਿਦ ਨਾਲ ਉਸ ਵਿਚ ਸਵਾਰ ਬੱਚਿਆਂ ਨੂੰ ਬਾਹਰ ਕੱਢਿਆ।

ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਵਿਚ 42 ਬੱਚਿਆਂ ਨੂੰ ਲੈ ਕੇ ਉਨ੍ਹਾਂ ਦੇ ਘਰਾਂ ਨੂੰ ਛੱਡਣ ਜਾ ਰਹੀ ਸੀ। ਜਦ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਨਾੜ ਨੂੰ ਲੱਗੀ ਅੱਗ ਦੇ ਕਾਰਨ ਬੱਸ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਖੇਤਾਂ ਵਿੱਚ ਪਲਟ ਗਈ।

ਮਿਲੀ ਜਾਣਕਾਰੀ ਮੁਤਾਬਤ ਅੱਗ ਦੀ ਲਪੇਟ ਚ ਆਉਣ ਨਾਲ ਸੱਤ ਬੱਚੇ ਝੁਲਸ ਗਏ ਜਿਨ੍ਹਾਂ ਨੂੰ ਬਟਾਲਾ ਦੇ ਵੱਖ ਵੱਖ ਨਿੱਜੀ ਹਸਪਤਾਲਾਂ ਚ ਦਾਖ਼ਲ ਕਰਾਇਆ ਹੈ। ਦੱਸਿਆ ਜਾਂਦਾ ਹੈ ਕਿ ਦੋ ਬੱਚਿਆਂ ਦੀ ਹਾਲਤ ਨਾਜ਼ੁਕ ਹੈ। ਭਿਆਨਕ ਅੱਗ ਦੀ ਲਪੇਟ 'ਚ ਆਈ ਬੱਸ ਪੂਰੀ ਤਰ੍ਹਾਂ ਸੜ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਬਟਾਲਾ ਤੋਂ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਨੇ ਭਾਰੀ ਜੱਦੋ ਜਹਿਦ ਨਾਲ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ।

Have something to say? Post your comment