Wednesday, April 02, 2025

Punjab

ਪੰਜਾਬ ਦੇ ਪਟਵਾਰੀ ਤੇ ਕਾਨੂੰਗੋ 15 ਮਈ ਤਕ ਹੜਤਾਲ ’ਤੇ, ਲੋਕ ਹੋਏ ਖੱਜਲ- ਖੁਆਰ

Patwari on Protest

May 04, 2022 07:25 PM

ਮੋਹਾਲੀ : ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਦਿ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਇੱਥੇ ਹੋਈ। ਜਿਸ ਵਿਚ ਸੰਗਰੂਰ ਜ਼ਿਲ੍ਹੇ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ’ਤੇ ਵਿਜੀਲੈਂਸ ਵੱਲੋਂ ਝੂਠੀ ਸ਼ਿਕਾਇਤ ਉੱਪਰ ਮਾਮਲਾ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਇਸ ਦੇ ਵਿਰੋਧ ਵਿਚ ਪੰਜਾਬ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋ ਵੱਲੋ 15 ਮਈ ਤਕ ਸਮੂਹਿਕ ਛੁੱਟੀ ਉਪਰ ਜਾਣ ਦਾ ਫ਼ੈਸਲਾ ਲਿਆ ਗਿਆ। ਸਾਰੇ ਪਟਵਾਰੀ ਤੇ ਕਾਨੂੰਗੋ 4 ਤੋਂ 6 ਮਈ ਤਕ ਫਿਰ 9 ਤੋਂ 15 ਮਈ ਤਕ ਸਮੂਹਿਕ ਛੁੱਟੀ ’ਤੇ ਰਹਿਣਗੇ।

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਦਿ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਝੂਠਾ ਮਾਮਲਾ ਦਰਜ ਕਰ ਕੇ ਛੋਕਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਸਾਰਾ ਮਾਮਲਾ ਸਿਆਸਤ ਤੋ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਮਈ ਤਕ ਦੀਦਾਰ ਸਿੰਘ ਛੋਕਰ ’ਤੇ ਦਰਜ ਮਾਮਲਾ ਵਾਪਸ ਨਾ ਲਿਆ ਤਾਂ ਸੰਘਰਸ਼ ਦੀ ਅਗਲੀ ਰਣਨੀਤੀ ਐਲਾਨੀ ਜਾਵੇਗੀ।

Have something to say? Post your comment