Wednesday, April 02, 2025

National

Coronavirus Cases Today: ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 24 ਘੰਟਿਆਂ 'ਚ ਕੋਰੋਨਾ ਦੇ 3 ਹਜ਼ਾਰ ਤੋਂ ਵੱਧ ਮਾਮਲੇ ਦਰਜ, 55 ਲੋਕਾਂ ਦੀ ਮੌਤ

Coronavirus

May 05, 2022 11:52 AM

Coronavirus Cases Today in India: ਦੇਸ਼ 'ਚ ਘਾਤਕ ਕੋਰੋਨਾ ਵਾਇਰਸ ਮਹਾਂਮਾਰੀ ਦੀ ਰਫ਼ਤਾਰ ਇੱਕ ਵਾਰ ਫਿਰ ਬੇਕਾਬੂ ਹੁੰਦੀ ਜਾ ਰਹੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 3 ਹਜ਼ਾਰ 275 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 55 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕੱਲ੍ਹ ਤਿੰਨ ਹਜ਼ਾਰ 10 ਲੋਕ ਠੀਕ ਵੀ ਹੋਏ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 19 ਹਜ਼ਾਰ 719 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 23 ਹਜ਼ਾਰ 975 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 25 ਲੱਖ 47 ਹਜ਼ਾਰ 699 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਰੋਨਾ ਵਾਇਰਸ ਦੀ ਲਾਗ ਦੇ 1354 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਮਹਾਂਮਾਰੀ ਕਾਰਨ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਜਦੋਂ ਕਿ ਲਾਗ ਦੀ ਦਰ 7.64 ਪ੍ਰਤੀਸ਼ਤ ਸੀ। ਸਿਹਤ ਵਿਭਾਗ ਮੁਤਾਬਕ ਮੰਗਲਵਾਰ ਨੂੰ ਸ਼ਹਿਰ ਵਿੱਚ 17 ਹਜ਼ਾਰ 732 ਨਮੂਨਿਆਂ ਦੀ ਜਾਂਚ ਕੀਤੀ ਗਈ। ਬੁੱਧਵਾਰ ਨੂੰ ਸਾਹਮਣੇ ਆਏ ਨਵੇਂ ਮਾਮਲਿਆਂ ਸਮੇਤ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 18,88,404 ਹੋ ਗਈ ਹੈ, ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 26,177 ਹੋ ਗਈ ਹੈ।

Have something to say? Post your comment