Saturday, April 12, 2025

Punjab

ਪੰਚਾਇਤੀ ਜ਼ਮੀਨਾਂ ਦੀ ਬੋਲੀ 'ਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ : ਕੁਲਦੀਪ ਧਾਲੀਵਾਲ

Kuldeep Dhaliwal

May 05, 2022 12:10 PM

ਚੰਡੀਗੜ੍ਹ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੱਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਕਿਸੇ ਜਾਤੀ ਜਾ ਧਰਮਿਕ ਭੇਦਭਾਵ ਦੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਈ ਜਾਵੇਗੀ ਅਤੇ ਹਰ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਖੁੱਲੀ ਬੋਲੀ ਨੂੰ ਨਿਯਮਾਂ ਦੇ ਤਹਿਤ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਨੇਪਰੇ ਚਾੜਿਆ ਜਾਵੇ।

ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਤਬਕੇ ਵਲੋਂ ਛਾਪੀ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਅਧਾਰਹੀਣ ਤੱਥਾਂ ਤੋਂ ਰਹਿਤ ਖਬਰਾਂ ਛਾਪਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ ਵੱਖ ਵਰਗਾਂ ਵਿਚ ਸਰਕਾਰੀ ਸਕੀਮਾਂ ਨੂੰ ਲੈ ਕੇ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਇਸ ਦੇ ਨਾਲ ਉਨ੍ਹਾਂ ਲੋਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਅਜਿਹੇ ਗੁਮਰਾਹਕੁੰਨ ਪ੍ਰਚਾਰ ਤੋਂ ਬਚਿਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਇੱਕ ਬਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਭ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਡਟ ਕੇ ਪਹਿਰਾ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਭ ਨੂੰ ਬਣਦੇ ਹੱਕ ਦਿੱਤੇ ਜਾਣਗੇ।

Have something to say? Post your comment