Friday, April 04, 2025

Punjab

ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ 'ਤੇ ਕਸਿਆ ਤਨਜ਼, ਪੰਜਾਬ 'ਚ ਕੋਈ ਸੁਰੱਖਿਅਤ ਨਹੀਂ, ਕਾਨੂੰਨ ਵਿਵਸਥਾ ਸੰਭਾਲਣ 'ਚ ਸਰਕਾਰ ਨਾਕਾਮ

Raja Warring

May 06, 2022 06:12 PM

 ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪ ਦੀ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਜਾ ਵੜਿੰਗ ਨੇ ਭਗਵੰਤ ਮਾਨ 'ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ 'ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ। ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਅਸਫਲ ਰਹੀ ਹੈ।

ਲੁਧਿਆਣਾ 'ਚ ਹੋਏ ਦੋਹਰੇ ਕਤਲ 'ਤੇ ਬਿਆਨ ਦਿਦਿੰਆਂ ਵੜਿੰਗ ਨੇ ਕਿਹਾ ਕਿ ਪੰਜਾਬ 'ਚ ਕਿਤੇ ਵੀ ਲੋਕ ਸੁਰੱਖਿਅਤ ਨਹੀਂ ਹਨ। ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਲੋਕ ਬਾਹਰ ਸੁਰੱਖਿਅਤ ਨਹੀਂ ਹਨ। ਲੋਕ ਆਪਣੇ ਘਰਾਂ ਦੇ ਅੰਦਰ ਵੀ ਸੁਰੱਖਿਅਤ ਨਹੀਂ ਹਨ।

Have something to say? Post your comment