Friday, April 04, 2025

National

ਦਰਦਨਾਕ: ਰਾਮਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ 6 ਜਣਿਆਂ ਦੀ ਮੌਤ, 5 ਜ਼ਖ਼ਮੀ

Accident in Rampur

May 06, 2022 06:26 PM

ਰਾਮਪੁਰ:  ਉੱਤਰ ਪ੍ਰਦੇਸ਼ ਦੇ ਰਾਮਪੁਰ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਵਿਆਹ ਸਮਾਗਮ ਵਿੱਚ ਜਾ ਰਹੀ ਇਨੋਵਾ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਕਾਰ 'ਚ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਸਾਰਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਘਰ ਵਿੱਚ ਹਫੜਾ ਦਫੜੀ ਮੱਚ ਗਈ।

ਘਟਨਾ ਰਾਮਪੁਰ ਦੇ ਥਾਣਾ ਅਜ਼ੀਮਨਗਰ ਇਲਾਕੇ ਦੀ ਹੈ। ਜਾਣਕਾਰੀ ਅਨੁਸਾਰ ਮੁਰਾਦਾਬਾਦ ਦੇ ਠਾਕੁਰਦੁਆਰਾ ਥਾਣਾ ਦਿਲਾਰੀ ਦੇ ਪਿੰਡ ਰਹਿਤਾ ਮਾਫੀ ਦੇ ਲੋਕ ਇਕ ਇਨੋਵਾ ਕਾਰ 'ਚ ਵਿਆਹ ਸਮਾਗਮ 'ਚ ਜਾ ਰਹੇ ਸਨ ਤਾਂ ਇਨੋਵਾ ਕਾਰ ਬੇਕਾਬੂ ਹੋ ਕੇ ਰਸਤੇ 'ਚ ਇਕ ਦਰੱਖਤ ਨਾਲ ਜਾ ਟਕਰਾਈ। ਜ਼ਿਕਰਯੋਗ ਹੈ ਕਿ ਇਨੋਵਾ ਗੱਡੀ 'ਚ ਕੁੱਲ 11 ਲੋਕ ਸਵਾਰ ਸਨ।

 

Have something to say? Post your comment