Wednesday, April 02, 2025

National

Tajinder Bagga Case: ਤਜਿੰਦਰ ਬੱਗਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਮੁਲਤਵੀ, ਅੱਤਵਾਦੀਆਂ ਵਾਂਗ ਘਸੀਟਿਆ, ਗ੍ਰਿਫ਼ਤਾਰੀ ਦੀ ਕਹਾਣੀ ਬੱਗਾ ਦੀ ਜ਼ੁਬਾਨੀ

Tanjinder Pal Singh Bagga

May 07, 2022 06:20 PM

ਮੋਹਾਲੀ : ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਲੈ ਕੇ ਭਾਜਪਾ ਤੇ ਆਪ ਵਿਚਾਲੇ ਤਕਰਾਰ ਚੱਲ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੀ ਅਰਜ਼ੀ 'ਤੇ ਪੰਜਾਬ-ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ 10 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਇਹ ਵੱਖਰੇ ਬੈਂਚ ਦਾ ਮਾਮਲਾ ਸੀ। ਇਸ ਲਈ ਮੰਗਲਵਾਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ।  ਇਸ ਤੋਂ ਬਾਅਦ ਉਹਨਾਂ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ। ਪੰਜਾਬ ਪੁਲਿਸ ਨੇ ਬੱਗਾ ਨੂੰ ਲਿਜਾਣ ਤੋਂ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ। ਦਿੱਲੀ ਪੁਲਿਸ ਦੀ ਕਾਰਵਾਈ ਕਾਨੂੰਨ ਅਨੁਸਾਰ ਹੈ। ਪੰਜਾਬ ਪੁਲੀਸ ਨੇ ਕਿਸੇ ਪੁਲੀਸ ਅਧਿਕਾਰੀ ਖ਼ਿਲਾਫ਼ ਸ਼ਿਕਾਇਤ ਦਰਜ ਨਹੀਂ ਕੀਤੀ ਹੈ।

ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਮੁਲਤਵੀ

 ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਤਿੰਨ ਸੂਬਿਆਂ ਦੀ ਪੁਲਿਸ ਵਿਚਾਲੇ ਤਣਾਅ ਅਤੇ ਸਿਆਸੀ ਡਰਾਮਾ ਚੱਲ ਰਿਹਾ ਸੀ। ਉਧਰ, ਦੇਰ ਰਾਤ ਭਾਜਪਾ ਆਗੂ ਤੇਜਿੰਦਰ ਪਾਲ ਬੱਗਾ ਆਪਣੇ ਘਰ ਪੁੱਜੇ। ਤੇਜਿੰਦਰ ਬੱਗਾ ਨੂੰ ਦੇਰ ਰਾਤ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਹਨਾਂ ਨੂੰ ਘਰ ਭੇਜ ਦਿੱਤਾ ਗਿਆ ਹੈ।
 
ਦੱਸ ਦੇਈਏ ਕਿ ਭਾਜਪਾ ਨੇਤਾ ਤੇਜਿੰਦਰ ਪਾਲ ਬੱਗਾ ਨੂੰ ਲੈ ਕੇ ਡਰਾਮਾ ਸ਼ੁੱਕਰਵਾਰ ਸਵੇਰੇ ਉਸ ਸਮੇਂ ਸ਼ੁਰੂ ਹੋਇਆ ਜਦੋਂ ਪੰਜਾਬ ਪੁਲਿਸ ਬੱਗਾ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੀ। ਪੁਲਿਸ ਬੱਗਾ ਨਾਲ ਮੋਹਾਲੀ ਜਾ ਰਹੀ ਸੀ, ਜਿਸ ਦੌਰਾਨ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਦੇ ਕਾਫਲੇ ਨੂੰ ਕੁਰੂਕਸ਼ੇਤਰ 'ਚ ਰੋਕ ਲਿਆ ਅਤੇ ਫਿਰ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ। ਦਿੱਲੀ ਪੁਲਿਸ ਬੱਗਾ ਨੂੰ ਵਾਪਸ ਦਿੱਲੀ ਲੈ ਆਈ। ਫਿਰ ਦੇਰ ਰਾਤ ਬੱਗਾ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।

ਜਿਸ ਤੋਂ ਬਾਅਦ ਸਾਰਾ ਦਿਨ ਨਾਟਕੀ ਘਟਨਾਕ੍ਰਮ ਜਾਰੀ ਰਿਹਾ ਅਤੇ ਆਖਰਕਾਰ ਬੱਗਾ ਘਰ ਪਰਤ ਆਇਆ ਹੈ। ਬੱਗਾ ਨੇ ਘਰ ਪਰਤਣ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪੰਜਾਬ ਪੁਲਿਸ 'ਤੇ ਅੱਤਵਾਦੀਆਂ ਵਾਂਗ ਘਸੀਟਣ ਦਾ ਦੋਸ਼ ਵੀ ਲਗਾਇਆ।

Have something to say? Post your comment