ਹਿਮਾਚਲ ਪ੍ਰਦੇਸ਼ : ਧਰਮਸ਼ਾਲਾ ਵਿਧਾਨਸਭਾ 'ਚ ਖਾਲਿਸਤਾਨੀ ਝੰਡੇ ਲਗਾਉਣ ਦੇ ਮਾਮਲੇ 'ਚ 6 ਮੈਂਬਰੀ ਐੱਸਆਈਟੀ ਟੀਮ ਦਾ ਗਠਨ ਕੀਤਾ ਗਿਆ ਹੈ ਪੁਲਿਸ ਇਸ ਇਸ ਮਾਮਲੇ 'ਚ ਪੂਰੀ ਤਰ੍ਹਾਂ ਛਾਣਬੀਣ ਕਰ ਰਹੀ ਹੈ। ਤਪੋਵਨ ਵਿਧਾਨ ਸਭਾ 'ਤੇ ਖਾਲਿਸਤਾਨ ਦੇ ਝੰਡੇ ਤਪੋਵਨ, ਧਰਮਸ਼ਾਲਾ 'ਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਸ਼ਨਿਚਰਵਾਰ ਰਾਤ ਨੂੰ ਕਿਸੇ ਨੇ ਖਾਲਿਸਤਾਨ ਦੇ ਝੰਡੇ ਲਗਾ ਦਿੱਤੇ। ਸਵੇਰੇ ਜਦੋਂ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਪਿੱਛੇ ਕਿਸ ਦੀ ਸ਼ਰਾਰਤ ਹੈ ਤੇ ਇਹ ਸਭ ਕਿਸ ਨੇ ਕੀਤਾ ਹੈ, ਪੁਲਿਸ ਇਸ ਦੀ ਭਾਲ ਕਰ ਰਹੀ ਹੈ। ਪੁਲਿਸ ਹੋਰਨਾਂ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਵੀ ਜਾਂਚ ਕਰੇਗੀ।