ਤਰਨਤਾਰਨ : ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਅੱਤਵਾਦੀਆਂ ਦੇ ਇਕ ਵੱਡੇ ਨੈੱਟਵਰਕ ਨੂੰ ਤੋੜਨ 'ਚ ਸਫਲਤਾ ਹਾਸਲ ਕੀਤੀ ਹੈ। ਤਰਨਤਾਰਨ ਪੁਲਿਸ ਨੇ ਕਰੀਬ ਸਾਢੇ ਤਿੰਨ ਕਿਲੋਗ੍ਰਾਮ RDX ਬਰਾਮਦ ਕੀਤਾ ਹੈ। ਇਹ ਆਰਡੀਐਕਸ ਇਕ ਖੰਡਰ ਇਮਾਰਤ 'ਚ ਲੁਕਾਇਆ ਹੋਇਆ ਸੀ। ਇਸ ਮਾਮਲੇ ਨੂੰ ਕਰਨਾਲ ਤੋਂ ਫੜੇ ਗਏ ਅੱਤਵਾਦੀਆਂ ਨਾਲ ਜੋੜਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸੂਬੇ 'ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਤਰਨਤਾਰਨ 'ਚ ਵੱਡਾ ਨੈੱਟਵਰਕ ਬਣਾਇਆ ਜਾ ਰਿਹਾ ਹੈ। ਤਿੰਨ ਦਿਨਾਂ ਤੋਂ ਜ਼ਿਲ੍ਹੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀ ਇਸ ਮਿਸ਼ਨ 'ਤੇ ਕੰਮ ਕਰ ਰਹੇ ਸਨ ਅਤੇ ਅੱਜ ਇੱਕ ਵੱਡੀ ਸਫ਼ਲਤਾ ਮਿਲੀ ਹੈ।