Wednesday, April 02, 2025

Punjab

ਪੰਜਾਬ ਪੁਲਿਸ ਵੱਲੋਂ ਸੰਭਾਵੀ ਟਾਰਗੈਟ ਕਿਲਿੰਗ ਦੀ ਕੋਸ਼ਿਸ਼ ਨਾਕਾਮ; 3 ਪਿਸਤੌਲ, ਗੋਲੀ ਸਿੱਕੇ ਸਮੇਤ 1 ਵਿਅਕਤੀ ਕਾਬੂ

Punjab Police

May 08, 2022 04:42 PM

ਚੰਡੀਗੜ/ ਮੁਹਾਲੀ : ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਖਰੜ ਦੇ ਨਡਿਆਲਾ ਚੌਕ ਤੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀ ਦੀ ਪਛਾਣ ਗੁਰਿੰਦਰ ਸਿੰਘ ਉਰਫ ਗੁਰੀ ਸ਼ੇਰਾ ਵਾਸੀ ਪਿੰਡ ਸਿੰਧਵਾਂ ਜ਼ਿਲ੍ਹਾ ਫਤਿਹਗੜ ਸਾਹਿਬ ਵਜੋਂ ਹੋਈ ਹੈ। ਅਪਰਾਧਕ ਪਿਛੋਕੜ ਵਾਲੇ ਗੁਰੀ ਸ਼ੇਰਾ ਖਿਲਾਫ ਸੂਬੇ ਵਿੱਚ ਜ਼ਬਰਨ ਵਸੂਲੀ, ਅਸਲਾ ਐਕਟ, ਸਨੈਚਿੰਗ, ਡਕੈਤੀ ਸਮੇਤ ਛੇ ਵੱਖ ਵੱਖ ਕੇਸ ਦਰਜ ਹਨ।

ਪੁਲਿਸ ਨੇ ਉਕਤ ਦੋਸ਼ੀ ਕੋਲੋਂ 10 ਕਾਰਤੂਸ ਸਮੇਤ ਦੋ .30 ਕੈਲੀਬਰ ਪਿਸਤੌਲ ਅਤੇ ਇੱਕ 32 ਕੈਲੀਬਰ ਪਿਸਤੌਲ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਾਪਤ ਪੁਖ਼ਤਾ ਜਾਣਕਾਰੀ ਦੇ ਆਧਾਰ ‘ਤੇ ਗੁਰੀ ਸ਼ੇਰਾ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ ਜੋਨੀ ਵਾਸੀ ਪਿੰਡ ਮਲਕਪੁਰ ਜੱਟਾਂ, ਪਟਿਆਲਾ, ਜੋ ਹਥਿਆਰਾਂ ਦੀ ਨਜਾਇਜ਼ ਤਸਕਰੀ ਵਿੱਚ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ ਐਸਏਐਸ ਨਗਰ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਗੁਰੀ ਸ਼ੇਰਾ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਤਿੰਨ ਪਿਸਤੌਲਾਂ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ।

ਡੀਆਈਜੀ ਭੁੱਲਰ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਗੁਰੀ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਤੋਂ ਹਥਿਆਰ ਅਤੇ ਗੋਲੀ ਸਿੱਕਾ ਮੰਗਵਾਉਂਦਾ ਸੀ ਅਤੇ ਉਸ ਨੂੰ ਯੂਰਪੀ ਆਧਾਰਿਤ ਹੈਂਡਲਰ ਵੱਲੋਂ ਪੰਜਾਬ ਦੇ ਇੱਕ ਅਹਿਮ ਸ਼ਹਿਰ ਵਿੱਚ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਨਿਰਦੇਸ਼ ਦਿੱਤਾ ਗਿਆ ਸੀ। ਇਸ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਲਈ ਹਥਿਆਰ/ਗੋਲੀ ਸਿੱਕਾ ਅਤੇ ਲੌਜਿਸਟਿਕ ਸਹਾਇਤਾ ਖਰੀਦਣ ਲਈ 1.50 ਲੱਖ ਰੁਪਏ ਦਿੱਤੇ ਗਏ ਸਨ । ਦੋਸ਼ੀਆਂ ਨੇ ਇਹ ਵੀ ਕਬੂਲਿਆ ਕਿ ਉਹ ਇਹ ਹਥਿਆਰ ਪੰਜਾਬ ਵਿੱਚ ਆਪਣੇ ਗਿਰੋਹ ਦੇ ਮੈਂਬਰਾਂ ਨੂੰ ਵੀ ਪਹੁੰਚਾਉਂਦੇ ਸਨ।

 

Have something to say? Post your comment