Saturday, April 12, 2025

Punjab

Tejinderpal Bagga Case : ਤੇਜਿੰਦਰਪਾਲ ਬੱਗਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, 5 ਜੁਲਾਈ ਤਕ ਗ੍ਰਿਫਤਾਰੀ 'ਤੇ ਲਾਈ ਰੋਕ

Tejinder Bagga

May 10, 2022 02:23 PM

 Tejinderpal Bagga Case : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭਾਜਪਾ ਦੇ ਸੀਨੀਅਰ ਲੀਡਰ ਤੇਜਿੰਦਰਪਾਲ ਸਿੰਘ ਬੱਗਾ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਬੱਗਾ ਵਿਰੁੱਧ ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਸੈੱਲ ਥਾਣੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। 

ਮੋਹਾਲੀ ਪੁਲਿਸ ਨੇ ਇਸ ਮਾਮਲੇ ਵਿੱਚ ਉਸ ਦੀ ਗ੍ਰਿਫ਼ਤਾਰੀ ਪਾ ਲਈ ਸੀ ਪਰ ਕੁਝ ਘੰਟਿਆਂ ਮਗਰੋਂ ਦਿੱਲੀ ਪੁਲੀਸ ਨੇ ਉਸ ਨੂੰ ਜਬਰਦਸਤੀ ਰਿਹਾਅ ਕਰਵਾ ਲਿਆ ਸੀ, ਜਿਥੇ ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ਆਪ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ, ਉੱਥੇ ਸਰਕਾ ਦੀ ਪੁਲੀਸ ਦੇ ਕੰਮ ਦੀ ਸਿੱਧੀ ਦਖ਼ਲਅੰਦਾਜ਼ੀ ਕਰਨ ’ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। 

 

ਪਿਛਲੇ ਦਿਨੀਂ ਮੁਹਾਲੀ ਅਦਾਲਤ ਨੇ ਬੱਗਾ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਗਏ ਸੀ ਪਰ ਉਸੇ ਰਾਤ ਭਾਜਪਾ ਆਗੂ ਨੇ ਹਾਈ ਕੋਰਟ ਦਾ ਬੂਹਾ ਖੜਕਾਉਂਦਿਆਂ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਤੇ ਉੱਚ ਅਦਾਲਤ ਨੇ ਰਾਤ ਨੂੰ ਹੀ ਇਸ ਕੇਸ ਦੀ ਸੁਣਵਾਈ ਕਰਦਿਆਂ ਬੱਗਾ ਦੀ ਗ੍ਰਿਫ਼ਤਾਰੀ ’ਤੇ ਅੱਜ ਤੱਕ (10 ਮਈ) ਰੋਕ ਲਗਾਈ ਗਈ ਸੀ। ਅੱਜ ਅਦਾਲਤ ਨੇ ਭਾਜਪਾ ਆਗੂ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।

Have something to say? Post your comment