ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਭਾਰਤੀ ਹਵਾਈ ਸੈਨਾ ਦੇ ਇਕ ਜਵਾਨ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦੇਵੇਂਦਰ ਸ਼ਰਮਾ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਦੋਸ਼ੀ ਭਾਰਤੀ ਫੌਜ ਨਾਲ ਜੁੜੀਆਂ ਕਈ ਜਾਣਕਾਰੀਆਂ ਪਾਕਿਸਤਾਨ 'ਚ ਬੈਠੇ ਆਪਣੇ ਆਕਾਵਾਂ ਨੂੰ ਦੇ ਰਿਹਾ ਸੀ। ਇਸ ਦੀ ਬਜਾਏ ਉਸ ਨੂੰ ਪੈਸੇ ਮਿਲ ਰਹੇ ਸਨ। ਹਾਲਾਂਕਿ ਦਿੱਲੀ ਪੁਲਿਸ ਨੇ ਗ੍ਰਿਫਤਾਰੀ ਤੋਂ ਇਲਾਵਾ ਹੋਰ ਕੁਝ ਨਹੀਂ ਦੱਸਿਆ ਹੈ।
ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਭਾਰਤੀ ਹਵਾਈ ਸੈਨਾ ਦੇ ਜਵਾਨ ਨੂੰ ਹਨੀਟ੍ਰੈਪ ਰਾਹੀਂ ਜਾਲ ਵਿੱਚ ਫਸਾਇਆ ਗਿਆ ਤੇ ਫਿਰ ਫੌਜ ਨਾਲ ਸਬੰਧਤ ਜਾਣਕਾਰੀ ਹਾਸਲ ਕੀਤੀ ਗਈ। ਜ਼ਿਕਰਯੋਗ ਹੈ ਕਿ ਹੁਣ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਭਾਰਤੀ ਹਵਾਈ ਸੈਨਾ ਦੇ ਜਵਾਨ ਦੇਵੇਂਦਰ ਸ਼ਰਮਾ ਨੂੰ ਜਾਸੂਸੀ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਪੂਰੇ ਮਾਮਲੇ 'ਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਹੱਥ ਹੋਣ ਦੀ ਸੰਭਾਵਨਾ ਹੈ।