ਆਗਰਾ: ਉੱਤਰ ਪ੍ਰਦੇਸ਼ ਦੇ ਆਗਰਾ 'ਚ ਤਾਜ ਮਹਿਲ 'ਚ ਬੰਦ 22 ਕਮਰਿਆਂ ਨੂੰ ਖੋਲ੍ਹਣ ਦੀ ਪਟੀਸ਼ਨ 'ਤੇ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ 'ਚ ਸੁਣਵਾਈ ਦੌਰਾਨ ਅਦਾਲਤ ਨੇ ਅੱਜ ਪਟੀਸ਼ਨਕਰਤਾ ਨੂੰ ਸਵਾਲ ਪੁੱਛੇ ਤੇ ਅਦਾਲਤ ਨੇ ਕਿਹਾ ਕਿ ਕੀ ਤੁਹਾਡੇ ਕਿਸੇ ਅਧਿਕਾਰ ਦੀ ਉਲੰਘਣਾ ਕੀਤੀ। ਅਦਾਲਤ ਨੇ ਇਹ ਵੀ ਕਿਹਾ ਕਿ ਤੁਸੀਂ ਸਾਡੇ ਤੋਂ ਕੀ ਚਾਹੁੰਦੇ ਹੋ। ਅੱਜ ਅਦਾਲਤ ਨੇ ਪਟੀਸ਼ਨਰ ਦੀ ਪਟੀਸ਼ਨ 'ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਤਾਜ ਮਹਿਲ ਕਿਸ ਨੇ ਬਣਵਾਇਆ, ਰਿਸਰਚ ਕਰੋ ਤੇ ਯੂਨੀਵਰਸਿਟੀ ਜਾ ਕੇ ਪੀਐਚਡੀ ਕਰੋ ਤੇ ਜੇਕਰ ਕੋਈ ਇਨਕਾਰ ਕਰਦਾ ਹੈ ਤਾਂ ਫ਼ਿਰ ਅਦਾਲਤ ਆਓ।
ਜ਼ਿਕਰਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਤਾਜ ਮਹਿਲ ਦੇ 22 ਬੰਦ ਕਮਰੇ ਖੋਲ੍ਹੇ ਜਾਣ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਇਨ੍ਹਾਂ 22 ਬੰਦ ਕਮਰਿਆਂ ਵਿੱਚ ਕੀ ਹੈ। ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਉਸ ਨੇ ਆਰਟੀਆਈ ਦਾਇਰ ਕਰਕੇ ਇਨ੍ਹਾਂ 22 ਕਮਰਿਆਂ ਬਾਰੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਸੀ ਕਿ ਇਨ੍ਹਾਂ ਨੂੰ ਕਿਉਂ ਬੰਦ ਕੀਤਾ ਗਿਆ ਹੈ ਪਰ ਪਟੀਸ਼ਨਰ ਇਸ ਜਵਾਬ ਤੋਂ ਸੰਤੁਸ਼ਟ ਨਹੀਂ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਹੈ।