Wednesday, April 02, 2025

Punjab

Mohali Blast : ਮੁਹਾਲੀ ਹਮਲਾ ਅੱਤਵਾਦੀ ਹਮਲਾ ਨਹੀਂ, ਮਾਮਲੇ ਦੀ ਚੱਲ ਰਹੀ ਜਾਂਚ : ਡੀਜੀਪੀ ਭਵਰਾ

Mohali Blast Update

May 12, 2022 03:51 PM

ਮੋਹਾਲੀ : ਮੋਹਾਲੀ 'ਚ ਇੰਟੈਲੀਜੈਂਸ ਦਫਤਰ 'ਤੇ ਰਾਕੇਟ ਪ੍ਰੋਪੇਲਡ ਗ੍ਰਨੇਡ ਹਮਲੇ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਹੈ। ਅਜੇ ਦੋ ਦਿਨ ਪਹਿਲਾਂ ਹੀ ਸੁਰੱਖਿਆ ਏਜੰਸੀਆਂ ਨੇ ਵੱਡੀ ਮਾਤਰਾ ਵਿਚ ਧਮਾਕਾਖੇਜ਼ ਸਮੱਗਰੀ ਫੜੇ ਜਾਣ ਤੋਂ ਬਾਅਦ ਵੀ ਅਲਰਟ ਜਾਰੀ ਕਰ ਦਿੱਤਾ ਸੀ, ਪਰ ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਇਸ ਵਾਰ ਹਮਲਾ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਦਫ਼ਤਰ 'ਤੇ ਹੋਵੇਗਾ।

ਮੋਹਾਲੀ 'ਚ ਇੰਟੈਲੀਜੈਂਸ ਦਫਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਜੀਪੀ ਵੀਕੇ ਭਵਰਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਅੱਤਵਾਦੀ ਹਮਲਾ ਸੀ। ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਧਮਾਕੇ ਲਈ ਟੀ.ਐਨ.ਟੀ. ਗ੍ਰਿਫ਼ਤਾਰੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਤੁਹਾਨੂੰ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Have something to say? Post your comment