Tuesday, April 08, 2025

Punjab

75 ਸਾਲਾਂ ਦੀਆਂ ਉਲਝਣਾਂ ਸੁਲਝਾਉਣ 'ਚ ਸਮਾਂ ਤਾਂ ਲੱਗੇਗਾ : ਸਪੀਕਰ ਸੰਧਵਾਂ

Speaker Kultar Singh Sandhwan

May 13, 2022 03:38 PM

ਅੰਮ੍ਰਿਤਸਰ :  ਪੰਜਾਬ 'ਚ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ 'ਚ ਘਿਰਦੀ ਜਾ ਰਹੀ ਹੈ। ਇਸ ਦੇ ਨਾਲ ਬਿਜਲੀ ਦੇ ਕੱਟਾਂ ਕਾਰਨ ਲੋਕ ਪਰੇਸ਼ਾਨੀ ਦਾ ਸਾਹਮਣਾ ਕਰ ਕਰ ਰਹੇ ਹਨ। ਇਸ ਦੌਰਾਨ ਪੰਜਾਬ ਵਿਧਾਨ ਸਭਾ ਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਿਹਾ ਕਿ ਸਰਕਾਰ ਇਨ੍ਹਾਂ ਮਸਲਿਆਂ ਦਾ ਹੱਲ ਕਰਨ ਵਿੱਚ ਲੱਗੀ ਹੋਈ ਹੈ। 75 ਸਾਲਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੁਝ ਸਮਾਂ ਲੱਗੇਗਾ। ਸੂਬੇ ਦੇ ਲੋਕਾਂ ਦੇ ਸਹਿਯੋਗ ਨਾਲ ਹਰ ਕੋਈ ਮਿਲ ਕੇ ਉਪਰਾਲੇ ਕਰ ਰਿਹਾ ਹੈ। 
ਜ਼ਿਕਰਯੋਗ ਹੈ ਕਿ ਸਪੀਕਰ ਕੁਲਤਾਰ ਸਿੰਘ ਸ਼ੁੱਕਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰੂ ਸਾਹਿਬਾਨ ਦਾ ਸ਼ੁਕਰੀਆ ਕੀਤਾ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਰਕਾਰ ਅੱਗੇ ਵਧੇਗੀ।

Have something to say? Post your comment