Netflix : ਅੱਜ ਜ਼ਿਆਦਾਤਰ ਲੋਕ ਸਿਨੇਮਾ ਹਾਲ ਵਿਚ ਜਾਣ ਦੀ ਬਜਾਏ ਘਰ ਵਿਚ ਹੀ ਨੈਟਫਲਿਕਸ ਤੇ ਐਮਾਜ਼ੋਨ ਪ੍ਰਾਈਮ ਵੀਡੀਓ ਵਰਗੇ ਓਟੀਟੀ ਪਲੇਟਫਾਰਮ ’ਤੇ ਵੈਬ ਸੀਰੀਜ਼ ਅਤੇ ਫਿਲਮਾਂ ਦੇਖਣਾ ਪਸੰਦ ਕਰਦੇ ਹਨ। ਇਨ੍ਹਾਂ ਪਲੇਟਫਾਰਮਾਂ ਲਈ ਸਰਬਸਕ੍ਰਿਬਸ਼ਨ ਖਰੀਦਣੀ ਪੈਂਦੀ ਹੈ। ਕੁਝ ਲੋਕ ਅਜਿਹੇ ਹਨ ਕਿ ਜਿਹੜੇ ਨੈਟਫਲਿਕਸ ਦਾ ਅਕਾਉਂਟ ਖਰੀਦ ਲੈਂਦੇ ਹਨ ਤੇ ਉਸ ਨੂੰ ਆਪਣੇ ਦੋਸਤਾਂ ਨਾਲ ਸ਼ੇਅਰ ਕਰ ਲੈਂਦੇ ਹਨ। ਜੇ ਤੁਸੀਂ ਵੀ ਅਜਿਹਾ ਕਰ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ।
Netflix ਨੂੰ ਦੁਨੀਆ ਦੇ ਸਭ ਤੋਂ ਮਸ਼ਹੂਰ OTT ਪਲੇਟਫਾਰਮਾਂ ਵਿੱਚ ਗਿਣਿਆ ਜਾਂਦਾ ਹੈ। ਪਿਛਲੇ ਕੁਝ ਸਮੇਂ ਤੋਂ Netflix ਨਾਲ ਜੁੜੀ ਇੱਕ ਖਬਰ ਸਾਹਮਣੇ ਆ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਇਹ OTT ਪਲੇਟਫਾਰਮ ਜਲਦ ਹੀ ਕੁਝ ਅਜਿਹਾ ਕਰਨ ਜਾ ਰਿਹਾ ਹੈ ਜਿਸ ਤੋਂ ਬਾਅਦ ਯੂਜ਼ਰਸ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਆਪਣੇ Netflix ਖਾਤੇ ਦਾ ਪਾਸਵਰਡ ਸ਼ੇਅਰ ਨਹੀਂ ਕਰ ਸਕਣਗੇ। ਇਹ ਨਿਯਮ ਕਦੋਂ ਲਾਗੂ ਹੋਣ ਵਾਲਾ ਹੈ ਅਤੇ ਇਸ ਦਾ ਧਿਆਨ ਕਿਵੇਂ ਰੱਖਿਆ ਜਾਵੇਗਾ, ਆਓ ਜਾਣਦੇ ਹਾਂ।
ਤੁਹਾਨੂੰ ਦੱਸ ਦੇਈਏ ਕਿ ਫਿਲਹਾਲ Netflix ਦੇ ਇਸ ਨਵੇਂ ਨਿਯਮ ਨੂੰ ਲਾਗੂ ਕਰਨ ਦੀ ਤਰੀਕ ਅਧਿਕਾਰਤ ਤੌਰ 'ਤੇ ਜਾਰੀ ਨਹੀਂ ਕੀਤੀ ਗਈ ਹੈ ਪਰ ਇਸ ਨਾਲ ਜੁੜੀਆਂ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਨਿਊਯਾਰਕ ਟਾਈਮਜ਼ ਦੀ ਇਕ ਰਿਪੋਰਟ ਮੁਤਾਬਕ ਇਸ ਸਾਲ ਦੇ ਅੰਤ ਤੱਕ ਯਾਨੀ ਅਕਤੂਬਰ 2022 ਤੱਕ Netflix ਪਾਸਵਰਡ ਸ਼ੇਅਰਿੰਗ ਨੂੰ ਬਲਾਕ ਕਰਨਾ ਸ਼ੁਰੂ ਕਰ ਦੇਵੇਗਾ।