Monday, November 25, 2024
BREAKING
IND Vs AUS: ਪਰਥ ਟੈਸਟ 'ਚ ਟੀਮ ਇੰਡੀਆ ਨੇ ਆਸਟਰੇਲੀਆ ਨੂੰ 295 ਦੌੜਾਂ ਤੋਂ ਦਿੱਤੀ ਕਰਾਰੀ ਹਾਰ, ਬੁਮਰਾਹ ਤੇ ਯਸ਼ਸਵੀ ਬਣੇ ਮੈਚ ਦੇ ਹੀਰੋ Supreme Court: ਸੰਵਿਧਾਨ ਤੋਂ ਨਹੀਂ ਹਟੇਗਾ 'ਸਮਾਜਵਾਦੀ' ਤੇ 'ਧਰਮ ਨਿਰਪੱਖ' ਸ਼ਬਦ, ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਨਾਲ ਹੀ ਕਹੀ ਇਹ ਗੱਲ Punjab News: ਵਿਧਾਨ ਸਭਾ ਉਪ ਚੋਣਾਂ 'ਚ ਭਾਜਪਾ ਦੀ ਕਰਾਰੀ ਹਾਰ 'ਤੇ ਭੜਕੇ ਸਾਂਸਦ ਰਵਨੀਤ ਬਿੱਟੂ, ਪਾਰਟੀ ਪ੍ਰਧਾਨ ਸੁਨੀਲ ਜਾਖੜ 'ਤੇ ਕੱਢੀ ਭੜਾਸ Punjab News: ਖਡੂਰ ਸਾਹਿਬ 'ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਮਸ਼ਹੂਰ ਗੈਂਗਸਟਰ ਲੰਡਾ ਦਾ ਚਚੇਰਾ ਭਰਾ ਨਿਕਲਿਆ ਮ੍ਰਿਤਕ Mohali News: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ, 2 ਪਿਸਤੌਲ ਤੇ ਕਾਰਤੂਸ ਬਰਾਮਦ Punjab News: ਕਿਸਾਨਾਂ ਦੇ ਹੱਕ 'ਚ ਡਟੇ ਸੀਐਮ ਮਾਨ, ਬੋਲੇ- 'ਦਿੱਲੀ ਆਉਣ ਤੋਂ ਕਿਉਂ ਰੋਕਿਆ ਜਾ ਰਿਹਾ, ਸਰਕਾਰ ਕਿਸਾਨਾਂ ਨੂੰ ਧਰਨੇ ਲਈ...' Punjab News: ਵਿਦੇਸ਼ ਚ ਬੈਠੇ ਤਸਕਰ 18-20 ਸਾਲ ਦੇ ਨੌਜਵਾਨਾਂ ਤੋਂ ਕਰਵਾ ਰਹੇ ਨਸ਼ਾ ਤਸਕਰੀ, ਜੰਮੂ ਕਸ਼ਮੀਰ ਤੋਂ ਹੁੰਦੀ ਆਨਲਾਈਨ ਪੈਮੇਂਟ Ind vs Aus Cricket: ਭਾਰਤ ਨੇ ਆਸਟ੍ਰੇਲੀਆ 'ਤੇ ਕਸਿਆ ਸ਼ਿਕੰਜਾ, ਯਸ਼ਸਵੀ ਜੈਸਵਾਲ ਦਾ ਸ਼ਤਕ, ਬੜਤ 259 ਦੌੜਾਂ ਤੱਕ ਪਹੁੰਚੀ Priyanka Gandhi: ਵਾਇਨਾਡ ਸੀਟ 'ਤੇ ਹੋਈ ਉਪ ਚੋਣ 'ਚ ਪ੍ਰਿਯੰਕਾ ਗਾਂਧੀ ਨੇ ਰਚਿਆ ਇਤਿਹਾਸ, ਵਿਰੋਧੀ ਪਾਰਟੀ ਦੇ ਉਮੀਦਵਾਰ ਨੂੰ 4 ਲੱਖ ਵੋਟਾਂ ਤੋਂ ਹਰਾਇਆ Maharashtra Assembly Elections 2024: ਮਹਾਰਾਸ਼ਟਰ 'ਚ ਭਾਜਪਾ-ਸ਼ਿਵ ਸੈਨਾ ਗੱਠਜੋੜ ਦੀ ਜ਼ਬਰਦਸਤ ਜਿੱਤ, ਪ੍ਰੈੱਸ ਕਾਨਫਰੰਸ 'ਚ ਸ਼ਿੰਦੇ ਬੋਲੇ- 'ਮੇਰੇ ਲਈ CM ਦਾ ਮਤਲਬ ਕੌਮਨ ਮੈਨ'

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (14 ਮਈ 2022) Hukamnama, Sri Harmandir Sahib (14th May 2022)

Sri Harmandir Sahib Amritsar

May 14, 2022 08:05 AM

ਸੂਹੀ ਮਹਲਾ ੧ ॥

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਸ਼ਨਿਚਰਵਾਰ, 1 ਜੇਠ (ਸੰਮਤ 554 ਨਾਨਕਸ਼ਾਹੀ) ਅੰਗ: 766

ਪੰਜਾਬੀ ਵਿਆਖਿਆ

(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮੱਤ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥

Soohee, First Mehl: My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathing? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. ||1||

 

Have something to say? Post your comment