Wednesday, April 02, 2025

Punjab

ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਬੋਲੇ Good Bye and Good Luck!

Sunil Jakhar quits congress

May 14, 2022 03:08 PM

ਮੋਹਾਲੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਾਂਗਰਸ ਹਟਾਉਣ ਦੇ ਕੁਝ ਘੰਟਿਆਂ ਬਾਅਦ ਸ਼ਨੀਵਾਰ ਨੂੰ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਜਾਖੜ ਉਦੋਂ ਤੋਂ ਹੀ ਕਾਂਗਰਸ ਪਾਰਟੀ ਤੋਂ ਨਾਰਾਜ਼ ਸਨ ਜਦੋਂ ਤੋਂ ਪਾਰਟੀ ਨੇ ਉਨ੍ਹਾਂ ਖਿਲਾਫ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਵਾਈ ਕੀਤੀ ਸੀ।ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਧਿਕਾਰਤ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਕਾਂਗਰਸ ਛੱਡਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਾਂਗਰਸ 'ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਹਾਈਕਮਾਂਡ 'ਤੇ ਨਿਸ਼ਾਨਾ ਵੀ ਸਾਧਿਆ ਹੈ।

 

ਸੁਨੀਲ ਜਾਖੜ ਨੇ ਅੰਬਿਕਾ ਸੋਨੀ ਦਾ ਨਾਂ ਲੈਂਦਿਆਂ ਸੋਨੀਆ ਗਾਂਧੀ ਨੂੰ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਕਾਂਗਰਸ ਨੇ ਹਾਲ ਹੀ 'ਚ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਇਸ ਤੋਂ ਪਹਿਲਾਂ ਜਾਖੜ ਨੂੰ ਕਾਂਗਰਸ ਹਾਈਕਮਾਂਡ ਨੇ ਨੋਟਿਸ ਭੇਜਿਆ ਸੀ ਜਿਸ ਦਾ ਜਾਖੜ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।

 

Have something to say? Post your comment