Monday, April 07, 2025

Punjab

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਅੱਗ ਲੱਗਣ ਕਾਰਨ ਪਈਆਂ ਭਾਜੜਾਂ

Fire at Guru Nanak Dev Hospital

May 14, 2022 04:40 PM

ਅੰਮ੍ਰਿਤਸਰ :  ਗੁਰੂ ਨਾਨਕ ਦੇਵ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਮਰੀਜ਼ਾਂ ਵਿੱਚ ਹਫੜਾ ਦਫੜੀ ਫੈਲ ਗਈ। ਅੱਗ ਹਸਪਤਾਲ 'ਚ ਸ਼ਾਰਟ ਸਰਕੱਟ ਕਾਰਨ ਲੱਗੀ। ਲੋਕਾਂ ਦੀ ਸਹਾਇਤਾ ਨਾਲ ਮਰੀਜ਼ਾਂ ਨੂੰ ਹਸਪਤਾਲ ‘ਚੋਂ ਬਾਹਰ  ਕੱਢ ਲਿਆ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ।ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗ ਲੱਗਣ ਦੀ ਘਟਨਾ ਨੂੰ ਲੈ ਕੇ ਟਵੀਟ ਕੀਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਨਾਨਕ ਹਸਪਤਾਲ ਵਿੱਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਦੀ ਖ਼ਬਰ ਮਿਲੀ। ਫਾਇਰ ਫਾਈਟਰਸ ਮੁਸਤੈਦੀ ਨਾਲ ਹਲਾਤਾਂ 'ਤੇ ਕਾਬੂ ਪਾ ਰਹੇ ਨੇ। ਪਰਮਾਤਮਾ ਦੀ ਮਿਹਰ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਮੰਤਰੀ ਹਰਭਜਨ ਸਿੰਘ ਘਟਨਾ ਦੀ ਜਗ੍ਹਾ 'ਤੇ ਪਹੁੰਚ ਚੁੱਕੇ ਨੇ..ਮੈਂ ਲਗਾਤਾਰ ਰਾਹਤ ਕੰਮਾਂ 'ਤੇ ਨਜ਼ਰ ਰੱਖ ਰਿਹਾ ਹਾਂ।

 

Have something to say? Post your comment