ਜਲਾਲਾਬਾਦ: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨੇ ਸਾਧੇ। ਬਾਦਲ ਜਲਾਲਾਬਾਦ ਪਹੁੰਚੇ ਸੀ ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਬੀਤੇ ਦਿਨੀਂ ਬੱਸ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਸੁਖਬੀਰ ਬਾਦਲ ਨੇ ਕੇਜਰੀਵਾਲ ਤੇ ਮਾਨ 'ਤੇ ਇਲਜ਼ਾਮ ਲਾਉਂਦੇ ਹੋਏ ਕਿਹਾ, ਬਹੁਤ ਸਾਰੇ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਹਾਸਲ ਕਰ ਸਰਕਾਰ ਬਣਾਈ ਹੈ। ਹੁਣ ਜਿਸ ਤਰ੍ਹਾਂ ਦੇ ਨਾਲ ਪੰਜਾਬ ਦੇ ਵਿੱਚ ਕਿਸਾਨਾਂ ਦੇ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ, 27 ਕਤਲ ਹੋ ਚੁੱਕੇ ਹਨ, 24 ਲੋਕ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ, ਇਹ ਬਹੁਤ ਦੁਖਦਾਈ ਹੈ।
ਬਾਦਲ ਨੇ ਦੱਸਿਆ ਕਿ ਅੱਜ ਜਦੋਂ ਉਹ ਜਲਾਲਾਬਾਦ ਨੂੰ ਆ ਰਹੇ ਸੀ ਤਾਂ ਰਸਤੇ 'ਚ ਪਿੰਡ ਕੱਟੀਆਂਵਾਲਾ ਵਿਖੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਰੋਕਿਆ ਤੇ ਦੱਸਿਆ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੁਲੀਸ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਨਸ਼ੇ ਨਾਲ ਜੋ ਇਨਸਾਨ ਦੀ ਮੌਤ ਹੁੰਦੀ ਹੈ ਤਾਂ ਉਸ ਨੂੰ ਕੁਦਰਤੀ ਹਾਦਸਾ ਬਣਾਇਆ ਜਾਵੇ ਪਰ ਪੁਲਿਸ ਨੇ ਉਕਤ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਨੂੰ ਹਾਰਟ ਅਟੈਕ ਬਣਾ ਦਿੱਤਾ।