CBI raids on Chidambaram house : ਸੀਬੀਆਈ ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਦੇ ਬੇਟੇ ਕਾਰਤੀ ਦੇ ਘਰ ਛਾਪਾ ਮਾਰਿਆ। ਇਹ ਛਾਪੇ ਦਿੱਲੀ ਤੇ ਮੁੰਬਈ ਤੋਂ ਇਲਾਵਾ ਚੇਨਈ ਸਥਿਤ ਉਨ੍ਹਾਂ ਦੇ ਘਰ 'ਤੇ ਮਾਰੇ ਗਏ ਹਨ। ਸੀਬੀਆਈ ਦੀ ਇਹ ਛਾਪੇਮਾਰੀ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਚਿਦੰਬਰਮ ਦੇ ਬੇਟੇ ਖਿਲਾਫ ਕਈ ਮਾਮਲੇ ਚੱਲ ਰਹੇ ਹਨ। ਇਨ੍ਹਾਂ ਵਿੱਚ INX ਮੀਡੀਆ ਨੂੰ FIPB ਦੀ ਮਨਜ਼ੂਰੀ ਮਿਲਣ ਦਾ ਮਾਮਲਾ ਵੀ ਸ਼ਾਮਲ ਹੈ, ਜੋ ਲਗਭਗ 305 ਕਰੋੜ ਦੇ ਵਿਦੇਸ਼ੀ ਫੰਡਾਂ ਨਾਲ ਸਬੰਧਤ ਹੈ।
ਇਹ ਗੱਲ ਉਦੋਂ ਦੀ ਹੈ ਜਦੋਂ ਚਿਦੰਬਰਮ ਵਿੱਤ ਮੰਤਰੀ ਸਨ। ਇਨ੍ਹਾਂ ਦੇ ਮੱਦੇਨਜ਼ਰ ਇਹ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਜਾਂਚ ਏਜੰਸੀ ਨੇ ਕਾਰਤੀ ਖਿਲਾਫ ਨਵਾਂ ਮਾਮਲਾ ਦਰਜ ਕੀਤਾ ਹੈ ਜੋ ਵਿਦੇਸ਼ਾਂ ਤੋਂ ਮਿਲੇ ਪੈਸਿਆਂ ਨਾਲ ਸਬੰਧਤ ਹੈ। ਇਹ ਪੈਸਾ ਸਾਲ 2010-14 ਦੌਰਾਨ ਪ੍ਰਾਪਤ ਹੋਇਆ ਸੀ।