ਮੋਹਾਲੀ : ਕਿਸਾਨਾਂ ਵੱਲੋਂ ਚੰਡੀਗੜ੍ਹ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਕਿਸਾਨਾਂ ਨੂੰ ਮਿਲੇ ਬਿਨ੍ਹਾਂ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਮਿਲਣ ਦਿੱਲੀ ਪਹੁੰਚ ਗਏ ਹਨ। ਇਸ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੋਹਾਲੀ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਕਿਸਾਨਾਂ ਨੇ ਚੰਡੀਗੜ੍ਹ ਦੇ ਵਾਈ.ਪੀ.ਐਸ. ਚੌਕ ਵੱਲ ਜਾ ਰਿਹਾ ਹੈ। ਪੁਲਿਸ ਲਗਾਤਾਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।ਪੁਲਿਸ ਨੇ ਸੜਕ ’ਤੇ ਨਾਕਾਬੰਦੀ ਕਰਨ ਲਈ ਵਾਈ.ਪੀ.ਐਸ. ਚੌਕ ‘ਤੇ ਭਾਰੀ ਬੈਰੀਕੇਡ ਲਗਾਏ ਗਏ ਹਨ। ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ ਵਿੱਚ ਰਾਸ਼ਨ ਲੈ ਕੇ ਆਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਪੁਲਿਸ ਰਸਤਾ ਰੋਕੇਗੀ, ਉਥੇ ਪੱਕਾ ਮੋਰਚਾ ਲਗਾ ਕੇ ਧਰਨੇ ’ਤੇ ਬੈਠਣਗੇ