ਮੋਹਾਲੀ : ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਦਿੱਲੀ ਵਾਂਗ ਮੋਰਚਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਕੱਲ੍ਹ ਸ਼ੁਰੂ ਹੋਇਆ ਇਹ ਧਰਨਾ ਅੱਜ ਵੀ ਜਾਰੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੇ ਵਫ਼ਦ ਦੀ ਮੀਟਿੰਗ 12 ਵਜੇ ਤੋਂ ਜਾਰੀ ਹੈ। ਮੁਤਾਬਕ ਆਪ ਸਰਕਾਰ ਦੇ ਕਈ ਵਿਧਾਇਕ ਤੇ ਆਗੂ ਲਗਾਤਾਰ ਸਰਕਾਰ ’ਤੇ ਦਬਾਅ ਬਣਾ ਰਹੇ ਹਨ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਵਿਚਾਰ ਕੇ ਇਨ੍ਹਾਂ ਦਾ ਹੱਲ ਕੱਢਿਆ ਜਾਵੇ, ਨਹੀਂ ਤਾਂ ਸਥਿਤੀ ਵਿਗੜ ਸਕਦੀ ਹੈ। ਜਿਸ ਕਾਰਨ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਸਵੇਰੇ 12 ਵਜੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਹੈ। ਦੱਸ ਦੇੇਈਏ ਕਿ ਕੱਲ੍ਹ ਵੀ ਮੁੱਖ ਮੰਤਰੀ ਨੇ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਮੁਲਾਕਾਤ ਲਈ ਆਪਣੀ ਰਿਹਾਇਸ਼ ਆਉਣ ਦਾ ਸੱਦਾ ਦਿੱਤਾ ਸੀ ਪਰ ਕਿਸਾਨਾਂ ਨੇ ਇਸ ਮੁਲਾਕਾਤ ਲਈ ਮਨ੍ਹਾਂ ਕਰ ਦਿੱਤਾ ਤੇ ਚੰਡੀਗੜ੍ਹ ਮੋਹਾਲੀ ਬਾਰਡਰ ’ਤੇ ਧਰਨਾ ਲਾ ਗਿਆ।