ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ 'ਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦਾ ਦਾਅਵਾ ਕਰ ਸੱਤਾ 'ਚ ਆਈ ਆਪ ਦੀ ਸਰਕਾਰ ਨੇ ਬੇਰੁਜ਼ਗਾਰਾਂ ਨਾਲ ਇਕ ਵਾਰ ਧੱਕਾ ਕੀਤਾ ਹੈ। ਬੁੱਧਵਾਰ ਨੂੰ ਸਿਵਲ ਸਕੱਤਰ 'ਚ ਹੋਈ ਮੀਟਿੰਗ 'ਚ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ।
ਰੈਵੀਨਿਊ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਦੱਸਿਆ ਕਿ 1090 ਪਟਵਾਰੀ ਭਰਤੀ ਕੀਤੇ ਗਏ ਸੀ ਪਰ ਉਨ੍ਹਾਂ ਦੀ ਪ੍ਰੋਬੇਸ਼ਨ ਮਿਆਦ ਦੋ ਸਾਲ ਹੈ। ਉਦੋਂ ਤੱਕ ਕੰਮ ਚਲਾਉਣਾ ਜ਼ਰੂਰੀ ਹੈ। ਇਸ ਲਈ ਇਹ ਕਦਮ ਚੁੱਕਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇੱਕ ਪਾਸੇ ਸਰਕਾਰ ਨੇ ਵੱਡੇ-ਵੱਡੇ ਵਾਅਦੇ ਕੀਤੇ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤੀ ਜਾਏਗੀ ਪਰ ਬਜਾਏ ਨੌਜਵਾਨਾਂ ਦੇ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਤੋਂ ਨੌਕਰੀ ਦਿੱਤੀ ਜਾ ਰਹੀ ਹੈ।