Harike Patan Headworks: ਹਰੀਕੇ ਹੈੱਡਵਰਕਸ ਤੋਂ ਸਾਰੀਆਂ ਨਹਿਰਾਂ ਵਿੱਚ ਦੂਸ਼ਿਤ ਪਾਣੀ ਛੱਡਣ ਦੇ ਮੱਦੇਨਜ਼ਰ ਜਲ ਸਰੋਤ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ।ਵਿਭਾਗ ਨੇ ਆਪਣੇ ਫੀਲਡ ਸਟਾਫ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਹੈੱਡਵਰਕਸ ਦਾ ਪਾਣੀ ਸਿਰਫ ਸਿੰਚਾਈ ਲਈ ਵਰਤਿਆ ਜਾਵੇ, ਪੀਣ ਲਈ ਨਹੀਂ।
ਹਰੀਕੇ ਵਿਖੇ ਪਾਣੀ ਦੇ ਨਮੂਨੇ ਲੈ ਕੇ ਪ੍ਰਯੋਗਸ਼ਾਲਾ ਦੀ ਜਾਂਚ ਤੋਂ ਬਾਅਦ ਰਾਜਸਥਾਨ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਹੈੱਡਵਰਕਸ ਦਾ ਪਾਣੀ ਮਨੁੱਖੀ ਖਪਤ ਲਈ ਅਯੋਗ ਪਾਇਆ ਅਤੇ ਇਸ ਦੀ ਵਰਤੋਂ ਸਿਰਫ ਸਿੰਚਾਈ ਲਈ ਕੀਤੀ ਜਾ ਸਕਦੀ ਹੈ,
ਜਲ ਸਰੋਤ ਵਿਭਾਗ ਦੇ ਮੁੱਖ ਇੰਜਨੀਅਰ ਨੇ ਸਬੰਧਤ ਅਧਿਕਾਰੀਆਂ ਨੂੰ ਪੱਤਰ ਲਿਖਿਆ ਹੈ।ਮੁੱਖ ਇੰਜਨੀਅਰ ਨੇ ਕਿਹਾ ਕਿ ਰਾਜਸਥਾਨ ਸਰਕਾਰ ਵੀ ਇਹ ਯਕੀਨੀ ਬਣਾ ਰਹੀ ਹੈ ਕਿ ਪਾਣੀ ਦੀ ਵਰਤੋਂ ਸਿਰਫ਼ ਸਿੰਚਾਈ ਲਈ ਕੀਤੀ ਜਾਵੇ।