Navjot Singh Sidhu: ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਜਿਸ ਵਿੱਚ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ, ਵਿੱਚ ਬਰੀ ਕਰਨ ਵਾਲੇ ਮਈ 2018 ਦੇ ਆਪਣੇ ਹੁਕਮਾਂ ਦੀ ਸਮੀਖਿਆ ਕਰਨ ਦੀ ਇਜਾਜ਼ਤ ਦਿੱਤੀ ਸੀ।
ਪੰਜਾਬ ਪੁਲਿਸ ਸਿੱਧੂ ਨੂੰ ਹਿਰਾਸਤ ਵਿੱਚ ਲਵੇਗੀ। ਸਿੱਧੂ ਨੂੰ ਪਹਿਲਾਂ 1000 ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤਾ ਗਿਆ ਸੀ। ਹੁਣ, ਆਈਪੀਸੀ ਦੀ ਧਾਰਾ 323 ਤਹਿਤ ਸਿੱਧੂ ਨੂੰ ਵੱਧ ਤੋਂ ਵੱਧ ਸਜ਼ਾ ਸੁਣਾਈ ਗਈ ਹੈ।
15 ਮਈ, 2018 ਨੂੰ, ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਸ ਨੂੰ ਇਸ ਕੇਸ ਵਿੱਚ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ ।
ਨਵਜੋਤ ਸਿੱਧੂ ਨੂੰ 65 ਸਾਲਾ ਵਿਅਕਤੀ ਨੂੰ "ਸਵੈ-ਇੱਛਾ ਨਾਲ ਨੁਕਸਾਨ ਪਹੁੰਚਾਉਣ" ਦਾ ਦੋਸ਼ੀ ਪਾਏ ਜਾਣ ਦੇ ਬਾਵਜੂਦ, ਸੁਪਰੀਮ ਕੋਰਟ ਨੇ ਉਸ ਨੂੰ ਜੇਲ੍ਹ ਦੀ ਸਜ਼ਾ ਤੋਂ ਬਚਾਇਆ ਅਤੇ 1,000 ਰੁਪਏ ਦਾ ਜੁਰਮਾਨਾ ਲਗਾਇਆ।ਬਾਅਦ ਵਿੱਚ ਸਤੰਬਰ 2018 ਵਿੱਚ, ਸੁਪਰੀਮ ਕੋਰਟ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੁਆਰਾ ਦਾਇਰ ਇੱਕ ਸਮੀਖਿਆ ਪਟੀਸ਼ਨ ਦੀ ਜਾਂਚ ਕਰਨ ਲਈ ਸਹਿਮਤੀ ਦਿੱਤੀ ਅਤੇ ਇਸ 'ਤੇ ਸਿੱਧੂ ਨੂੰ ਨੋਟਿਸ ਜਾਰੀ ਕੀਤਾ।ਸੁਪਰੀਮ ਕੋਰਟ ਨੇ ਵੀਰਵਾਰ ਨੂੰ ਗੁਰਨਾਮ ਸਿੰਘ ਦੇ ਪਰਿਵਾਰ ਵੱਲੋਂ ਸਿੱਧੂ 'ਤੇ ਆਈਪੀਸੀ ਦੀ ਧਾਰਾ 304ਏ ਦੇ ਤਹਿਤ ਦੋਸ਼ੀ ਠਹਿਰਾਉਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਹਾਲਾਂਕਿ ਅਦਾਲਤ ਨੇ ਧਾਰਾ 323 ਤਹਿਤ ਵੱਧ ਤੋਂ ਵੱਧ ਸਜ਼ਾ ਸੁਣਾਈ ਹੈ।
Sidhu on Tweeter