ਮੋਹਾਲੀ : ਸੀਐੱਮ ਮਾਨ ਨੇ ਅੱਜ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਸੀਐੱਮ ਭਗੰਵਤ ਮਾਨ ਨੇ ਕਿਹਾ ਇਸ ਮੀਟਿੰਗ ਵਿੱਚ ਕਈ ਮੁੱਦਿਆ ਤੇ ਚਰਚਾ ਹੋਈ। ਪੰਜਾਬ ਦੇ ਪਾਣੀ ਦੇ ਮੁੱਦੇ ਤੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਸਰਹੱਦੀ ਸੁਰੱਖਿਆ ਤੇ ਚਰਚਾ ਹੋਈ ਤੇ ਕਿਸਾਨਾਂ ਦੇ ਮੁੱਦਿਆ 'ਤੇ ਚਰਚਾ ਕੀਤੀ ਗਈ। ਮੀਟਿੰਗ ਲਗਪਗ ਇੱਕ ਘੰਟੇ ਦੇ ਕਰੀਬ ਚੱਲੀ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਹੱਦੀ ਸੁਰੱਖਿਆ ਲਈ ਅੱਜ ਸ਼ਾਮ ਨੂੰ 10 ਪੈਰਾ ਮਿਲਟਰੀ ਦੀਆਂ 10 ਕੰਪਨੀਆਂ ਮਿਲ ਜਾਣਗੀਆਂ। ਮੀਟਿੰਗ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦਾ ਕੋਟਾ ਬਹਾਲ ਕਰਨ ਸਮੇਤ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, 'ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦਾ ਕੋਟਾ ਮੁੜ ਤੋਂ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਹੋਇਆ ਸੀ। ਬਾਸਮਤੀ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੋਈ ਨੋਟੀਫਿਕੇਸ਼ਨ ਨਹੀਂ ਹੈ, ਇਸ ਲਈ ਕਿਸਾਨਾਂ ਨੂੰ ਪ੍ਰੇਸ਼ਾਨੀ ਨਾ ਆਵੇ, ਇਸ ਸਬੰਧੀ ਗੱਲਬਾਤ ਹੋਈ। ਇਸ ਦੇ ਲਈ ਭਗਵੰਤ ਮਾਨ ਵੀਰਵਾਰ ਦੁਪਹਿਰ ਨੂੰ ਹੀ ਗ੍ਰਹਿ ਮੰਤਰਾਲੇ ਪਹੁੰਚੇ ਸਨ। ਇਸ ਮੀਟਿੰਗ ਵਿੱਚ ਦੋਵਾਂ ਆਗੂਆਂ ਦਰਮਿਆਨ ਸਰਹੱਦੀ ਸੁਰੱਖਿਆ, BBMB ਤੇ ਕਿਸਾਨਾਂ ਦੇ ਧਰਨੇ ਦੇ ਮੁੱਦੇ ਵਿਚਾਰੇ ਗਏ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਗ੍ਰਨੇਡ ਹਮਲੇ ਦੇ ਮਾਮਲੇ ਦੀ ਚੱਲ ਰਹੀ ਜਾਂਚ ਦਾ ਵੇਰਵਾ ਵੀ ਦਿੱਤਾ।