ਪਟਿਆਲਾ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਰੋਡ ਰੇਜ ਮਾਮਲੇ 'ਚ ਸਜ਼ਾ ਸੁਣਾਏ ਜਾਣ ਮਗਰੋਂ ਅੱਜ ਪਟਿਆਲਾ ਦੀ ਅਦਾਲਤ ਵਿੱਚ ਸਿਰੰਡਰ ਕਰ ਦਿੱਤਾ ਹੈ। ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਜਾਵੇਗਾ। ਸਿੱਧੂ ਨੇ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ ਦੋ ਹਫਤਿਆਂ ਦੀ ਰਾਹਤ ਮੰਗੀ ਸੀ ਪਰ ਸੁਪਰੀਮ ਕੋਰਟ ਨੇ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਸਿੱਧੂ ਦੇ ਵਕੀਲਾਂ ਨੂੰ ਉਮੀਦ ਸੀ ਕਿ ਦੁਪਹਿਰ ਬਾਅਦ ਮੁੜ ਸੁਪਰੀਮ ਕੋਰਟ ਅੱਗੇ ਤੁਰੰਤ ਸੁਣਵਾਈ ਦੀ ਮੰਗ ਕਰਾਂਗੇ। ਹਾਲਾਂਕਿ ਸੁਪਰੀਮ ਕੋਰਟ 'ਚ ਸੁਣਵਾਈ ਨਹੀਂ ਹੋਈ। ਇਸ ਮਗਰੋਂ ਨਵਜੋਤ ਸਿੱਧੂ ਨੇ ਪਟਿਆਲਾ ਦੀ ਅਦਾਲਤ ਵਿੱਚ ਸਿਰੰਡਰ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਪਟੀਸ਼ਨ 'ਤੇ ਜਸਟਿਸ ਏ ਐਮ ਖਾਨਵਿਲਕਰ ਨੇ ਕਿਹਾ ਕਿ ਅਸੀਂ ਮਾਮਲਾ ਚੀਫ਼ ਜਸਟਿਸ ਨੂੰ ਭੇਜ ਰਹੇ ਹਾਂ, ਉਹ ਇਸ 'ਤੇ ਸੁਣਵਾਈ ਕਰਨ ਦਾ ਫੈਸਲਾ ਕਰਨਗੇ। ਸਿੱਧੂ ਨੇ ਖ਼ਰਾਬ ਸਿਹਤ ਦੇ ਆਧਾਰ 'ਤੇ ਸਿਰੰਡਰ ਕਰਨ ਲਈ ਅਦਾਲਤ ਤੋਂ ਇਕ ਹਫ਼ਤੇ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ।