Weather Update : ਸ਼ੁੱਕਰਵਾਰ ਸ਼ਾਮ ਨੂੰ ਦਿੱਲੀ-NCR 'ਚ ਮੌਸਮ ਦਾ ਮਿਜਾਜ਼ ਅਚਾਨਕ ਬਦਲ ਗਿਆ। ਦਿੱਲੀ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਤੋਂ ਬਾਅਦ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਮੌਸਮ ਵਿਭਾਗ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਪਿਛਲੇ ਕਈ ਦਿਨਾਂ ਤੋਂ ਗਰਮੀ ਦੀ ਮਾਰ ਝੱਲ ਰਹੇ ਦਿੱਲੀ ਵਾਸੀਆਂ ਨੂੰ ਅਗਲੇ ਇੱਕ ਹਫ਼ਤੇ ਤੱਕ ਕੁਝ ਰਾਹਤ ਮਹਿਸੂਸ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਕਿ ਅਗਲੇ ਸੱਤ ਦਿਨਾਂ ਵਿੱਚ ਬੱਦਲ, ਗਰਜ, ਤੂਫ਼ਾਨ, ਬਾਰਿਸ਼ ਵਰਗੀਆਂ ਮੌਸਮੀ ਗਤੀਵਿਧੀਆਂ ਜਾਰੀ ਰਹਿਣਗੀਆਂ।
ਵੀਰਵਾਰ ਨੂੰ ਵੀ ਦਿੱਲੀ 'ਚ ਸਵੇਰੇ ਤੇਜ਼ ਧੁੱਪ ਨਿਕਲੀ ਸੀ, ਜੋ ਦਿਨ ਚੜ੍ਹਦੇ ਹੀ ਤੇਜ਼ ਹੁੰਦੀ ਗਈ। ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਘੱਟੋ-ਘੱਟ ਤਾਪਮਾਨ 27.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਵੱਧ ਹੈ। ਮੁੰਗੇਸ਼ਪੁਰ ਅਤੇ ਨਜਫਗੜ੍ਹ ਦੇ ਇਲਾਕੇ ਸਭ ਤੋਂ ਗਰਮ ਰਹੇ। ਇਨ੍ਹਾਂ ਦੋਵਾਂ ਥਾਵਾਂ ਦਾ ਵੱਧ ਤੋਂ ਵੱਧ ਤਾਪਮਾਨ 46.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।