Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

National

ਤਿੰਨ ਵਾਹਨਾਂ ਦੀ ਆਪਸੀ ਟੱਕਰ ਕਾਰਨ ਲੱਗੀ ਅੱਗ 'ਚ 6 ਲੋਕ ਜ਼ਿੰਦਾ ਸੜੇ, ਪੜ੍ਹੋ ਪੂਰੀ ਡਿਟੇਲ

Accident In Gujrat

May 21, 2022 03:32 PM
ਮੋਦਾਸਾ : ਗੁਜਰਾਤ ਦੇ ਮੋਦਾਸਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਨੇੜੇ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੇ ਦੋ ਟਰੱਕਾਂ ਤੇ ਕਾਰ ਵਿਚਾਲੇ ਟੱਕਰ ਹੋ ਗਈ ਜਿਸ ਕਾਰਨ ਤਿੰਨੋਂ ਗੱਡੀਆਂ ਨੂੰ ਅੱਗ ਲੱਗ ਗਈ। ਇਸ ਘਟਨਾ 'ਚ ਤਿੰਨਾਂ ਵਾਹਨਾਂ 'ਚ 6 ਲੋਕ ਫਸ ਗਏ ਤੇ ਜ਼ਿੰਦਾ ਸੜ ਗਏ। ਕਾਫੀ ਦੇਰ ਤੱਕ ਗੱਡੀਆਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਨਹੀਂ ਜਾ ਸਕਿਆ। ਜ਼ਿਕਰਯੋਗ ਹੈ ਕਿ  ਇੱਕ ਟਰੱਕ ਦੇ ਕਲੀਨਰ, ਦੂਜੇ ਟਰੱਕ ਦੇ ਡਰਾਈਵਰ ਅਤੇ ਕਲੀਨਰ ਅਤੇ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਾਰ ਚਾਲਕ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ ਹੈ। ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਅਤੇ ਇਕ ਕਾਰ ਵੀ ਇਨ੍ਹਾਂ ਦੀ ਲਪੇਟ 'ਚ ਆ ਗਈ। ਇੱਕ ਟਰੱਕ ਕੈਮੀਕਲ ਨਾਲ ਭਰਿਆ ਹੋਇਆ ਸੀ, ਜਿਸ ਕਾਰਨ ਤਿੰਨੋਂ ਗੱਡੀਆਂ ਨੂੰ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਕਿਸੇ ਨੂੰ ਵੀ ਠੀਕ ਹੋਣ ਦਾ ਮੌਕਾ ਨਹੀਂ ਮਿਲਿਆ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਸੀ।

Have something to say? Post your comment