Wednesday, April 02, 2025

Punjab

ਅਮਿਤ ਸ਼ਾਹ ਨੂੰ ਮਿਲੇ ਸੁਨੀਲ ਜਾਖੜ, ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੰਗਿਆ ਸਮਾਂ

Sunil Jakhar meets Amit Shah

May 21, 2022 04:02 PM

ਚੰਡੀਗੜ੍ਹ: ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਭਾਜਪਾ ਸੁਨੀਲ ਜਾਖੜ ਨੂੰ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਹੀ ਹੈ। ਇਸੇ ਲਈ ਇਹ ਮੀਟਿੰਗ ਹੋ ਰਹੀ ਹੈ। ਨਾਲ ਹੀ ਪੰਜਾਬ ਵਿੱਚ ਵੀ ਸੁਨੀਲ ਜਾਖੜ ਨੂੰ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਸੁਨੀਲ ਜਾਖੜ ਨੇ PM ਮੋਦੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਅੱਜ ਸ਼ਾਮ ਜਾਂ ਕੱਲ ਉਹ ਪ੍ਰਧਾਨ ਮੰਤਰੀ ਨੂੰ ਮਿਲ ਸਕਦੇ ਹਨ। ਜਾਖੜ ਹਾਲ ਹੀ 'ਚ ਭਾਜਪਾ 'ਚ ਸ਼ਾਮਲ ਹੋਏ ਸਨ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਹਨ। ਇਸ ਦੌਰਾਨ ਉਨ੍ਹਾਂ ਕਾਂਗਰਸ ਹਾਈਕਮਾਂਡ 'ਤੇ ਹਿੰਦੂ ਚਿਹਰਾ ਹੋਣ ਕਾਰਨ ਵਿਤਕਰੇ ਦਾ ਇਲਜ਼ਾਮ ਵੀ ਲਾਇਆ ਸੀ।ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪਾਰਟੀ ਤੋਂ ਨਾਰਾਜ਼ ਹੋਏ ਸੁਨੀਲ ਜਾਖੜ ਨੇ ਕਾਂਗਰਸ ਛੱਡ ਦਿੱਤੀ ਸੀ। ਆਪਣੇ ਸਾਰੇ ਅਹੁਦਿਆਂ ਤੋਂ ਹਟਾਏ ਜਾਣ 'ਤੇ ਸੁਨੀਲ ਜਾਖੜ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਕਿਹੜੇ ਅਹੁਦਿਆਂ 'ਤੇ ਸਨ, ਜਿਨ੍ਹਾਂ ਤੋਂ ਉਨ੍ਹਾਂ ਨੂੰ ਹਟਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਦਾ ਦਿਲ ਤੋੜ ਦਿੱਤਾ ਹੈ।

 

Have something to say? Post your comment