Wednesday, April 02, 2025

Punjab

Punjab Weather : ਪੰਜਾਬ 'ਚ ਅਗਲੇ 2 ਦਿਨਾਂ 'ਚ ਹਨੇਰੀ ਦੇ ਨਾਲ ਗੜੇ ਪੈਣ ਦੀ ਸੰਭਾਵਨਾ, ਗਰਮੀ ਤੋਂ ਮਿਲੇਗੀ ਭਿਆਨਕ ਰਾਹਤ

Punjab Weather Update

May 22, 2022 10:10 AM

ਮੋਹਾਲੀ : ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਐਤਵਾਰ ਨੂੰ ਇਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਗੜਬੜ ਵਾਲੀਆਂ ਪੱਛਮੀ ਪੌਣਾਂ ਦੇ ਸਰਗਰਮ ਹੋਣ ਕਾਰਨ ਐਤਵਾਰ ਨੂੰ ਸੂਬੇ ’ਚ ਤੇਜ਼ ਹਵਾਵਾਂ ਚੱਲਣ ਤੇ ਬੱਦਲ ਛਾਏ ਰਹਿਣ ਤੇ ਗਰਜ-ਚਮਕ ਨਾਲ ਬਾਰਿਸ਼ ਦੀ ਸੰਭਾਵਨਾ ਹੈ। ਉਧਰ ਸੋਮਵਾਰ ਤੇ ਮੰਗਲਵਾਰ ਲਈ ਸੂਬੇ ’ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਅੱਧੀ ਰਾਤ ਤੋਂ ਕਈ ਥਾਈਂ 50-60 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਨੇਰੀ ਚੱਲਣ ਤੋਂ ਇਲਾਵਾ ਬਾਰਿਸ਼ ਹੋ ਸਕਦੀ ਹੈ। ਕੁਝ ਥਾਈਂ ਗੜੇ ਵੀ ਪੈ ਸਕਦੇ ਹਨ। ਸੋਮਵਾਰ ਤੇ ਮੰਗਲਵਾਰ ਨੂੰ ਵੀ ਤੇਜ਼ ਹਨੇਰੀ ਤੇ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਸ਼ਨਿਚਰਵਾਰ ਨੂੰ ਮੁਕਤਸਰ 43.5 ਡਿਗਰੀ ਸੈਲਸੀਅਸ ਨਾਲ ਸੂਬੇ ਭਰ ’ਚੋਂ ਗਰਮ ਸਥਾਨ ਰਿਹਾ। ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਨੇ ਅਗਲੇ 72 ਘੰਟਿਆਂ ਵਿੱਚ ਸ਼ਹਿਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਪਰ ਹੁਣ ਤੱਕ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਗਲਤ ਸਾਬਤ ਹੋਈ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਸੀ, ਆਉਣ ਵਾਲੇ ਦਿਨਾਂ 'ਚ ਮੀਂਹ ਕਾਰਨ ਤਾਪਮਾਨ 'ਚ 2 ਤੋਂ 5 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਸ਼ਨੀਵਾਰ ਨੂੰ ਮੁਕਤਸਰ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਤੂਫ਼ਾਨ ਤੇ ਹਲਕੀ ਬਾਰਿਸ਼ ਵੀ ਦਰਜ ਕੀਤੀ ਗਈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨ ਤੋਂ ਖਰਾਬ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?

Have something to say? Post your comment