Weather Update: ਮਾਰਚ ਮਹੀਨੇ ਤੋਂ ਹੀ ਪੈ ਰਹੀ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦੇਸ਼ ਭਰ 'ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਬੀਤੀ ਸ਼ਾਮ ਤੋਂ ਹੀ ਬੱਦਲਵਾਈ ਦੇ ਨਾਲ ਚੱਲ ਰਹੀਆਂ ਹਵਾਵਾਂ ਨਾਲ ਭਿਆਨਕ ਗਰਮੀ ਤੋਂ ਕੁਝ ਹੱਦ ਤੱਕ ਨਿਜਾਤ ਮਿਲੀ ਹੈ। ਭਾਰਤ ਦੇ ਮੌਸਮ ਵਿਭਾਗ (IMD) ਨੇ ਉੱਤਰੀ-ਪੱਛਮੀ ਅਤੇ ਪੂਰਬੀ ਭਾਰਤ ਵਿੱਚ 21 ਮਈ ਤੋਂ 24 ਮਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ 23 ਮਈ ਨੂੰ ਸਾਰਾ ਦਿਨ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ।
ਮੌਸਮ ਵਿਭਾਗ ਨੇ ਸੋਮਵਾਰ ਲਈ ਪੰਜਾਬ-ਹਰਿਆਣਾ ਵਿੱਚ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਦੀ ਵੀ ਭਵਿੱਖਬਾਣੀ ਕੀਤੀ ਗਈ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਤੂਫਾਨ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਮੰਗਲਵਾਰ ਵੀ ਤੇਜ਼ ਹਵਾਵਾਂ ਦੇ ਬਾਰਿਸ਼ ਨਾਲ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਅਗਲੇ 3-4 ਦਿਨਾਂ ਦੌਰਾਨ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਹੀਟਵੇਵ ਦੀ ਕੋਈ ਸੰਭਾਵਨਾ ਨਹੀਂ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰ-ਪੱਛਮੀ ਭਾਰਤ ਵਿੱਚ 23 ਅਤੇ 24 ਮਈ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।