Friday, April 04, 2025

Punjab

ਪੰਜਾਬ ’ਚ ਸਕੂਲ ਖੋਲ੍ਹਣ ਸਬੰਧੀ ਨਵੇਂ ਹੁਕਮ ਜਾਰੀ

August 01, 2021 10:05 AM

ਚੰਡੀਗੜ੍ਹ: ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸਰਕਾਰ ਨੇ ਮਾਰਚ ਵਿੱਚ ਰਾਜ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਸਨ। ਜੂਨ ਦੇ ਤੀਜੇ ਹਫ਼ਤੇ ਤੋਂ, ਰਾਜ ਵਿੱਚ ਕੋਰੋਨਾ ਦੇ ਕੇਸ ਘਟਣੇ ਸ਼ੁਰੂ ਹੋ ਗਏ ਅਤੇ ਜੁਲਾਈ ਦੇ ਲੰਘਣ ਨਾਲ ਇਹ ਹੋਰ ਵੀ ਘਟ ਗਏ। ਹੁਣ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ, ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟ ਗਈ ਹੈ। ਇਸ ਕਾਰਨ ਕੈਪਟਨ ਸਰਕਾਰ ਨੇ ਬੱਚਿਆਂ ਨੂੰ ਸਕੂਲਾਂ ਵਿੱਚ ਬੁਲਾਉਣ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਰਾਜ ਵਿੱਚ ਲਗਾਈਆਂ ਕੋਰੋਨਾ ਪਾਬੰਦੀਆਂ ਨੂੰ 10 ਅਗਸਤ ਤੱਕ ਵਧਾ ਦਿੱਤਾ ਹੈ। ਇਸ ਦੇ ਨਾਲ ਹੀ, ਭਲਕੇ 2 ਅਗਸਤ ਤੋਂ ਰਾਜ ਵਿੱਚ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਹੈ। ਵਧੀਕ ਮੁੱਖ ਸਕੱਤਰ (ਗ੍ਰਹਿ), ਪੰਜਾਬ ਦੁਆਰਾ ਜਾਰੀ ਹੁਕਮਾਂ ਅਨੁਸਾਰ, ਸਕੂਲਾਂ ਦੀਆਂ ਪ੍ਰਬੰਧਕੀ ਕਮੇਟੀਆਂ ਨੂੰ ਆਪਣੇ-ਆਪਣੇ ਅਦਾਰਿਆਂ ਵਿੱਚ ਕੋਰੋਨਾ ਦਿਸ਼ਾ ਨਿਰਦੇਸ਼ਾਂ ਤੇ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨੀ ਪਏਗੀ। ਟੀਚਿੰਗ ਸਟਾਫ ਦਾ ਟੀਕਾਕਰਣ ਵੀ ਲਾਜ਼ਮੀ ਹੋਵੇਗਾ। ਪੰਜਾਬ ਦੇ ਸਕੂਲਾਂ ਵਿੱਚ ਸਿਰਫ ਉਹੀ ਅਧਿਆਪਕ ਕਲਾਸਾਂ ਨੂੰ ਪੜ੍ਹਾ ਸਕਣਗੇ ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਾ ਹੈ। ਵਿਦਿਆਰਥੀਆਂ ਨੂੰ ਸਕੂਲ ਜਾਣ ਲਈ ਮਾਪਿਆਂ ਦੀ ਆਗਿਆ ਜ਼ਰੂਰੀ ਹੋਵੇਗੀ। ਇਸ ਤੋਂ ਇਲਾਵਾ, ਸਕੂਲਾਂ ਵਿੱਚ ਔਨਲਾਈਨ ਪੜ੍ਹਾਈ ਵੀ ਜਾਰੀ ਰਹੇਗੀ। ਇਸ ਤੋਂ ਪਹਿਲਾਂ, 27 ਜੁਲਾਈ ਤੋਂ ਰਾਜ ਵਿੱਚ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਖੋਲ੍ਹੇ ਗਏ ਸਨ।

 

Have something to say? Post your comment