Wednesday, April 02, 2025

Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ

Jathedar Giani Harpreet Singh

May 23, 2022 02:02 PM

ਮੋਹਾਲੀ : ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ। 

 

 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ 'ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ।

 

ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਸ਼ਸਤਰ ਵਿੱਦਿਆ ਦੇ ਨਿਪੁੰਨ, ਹੱਕ-ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜਜ਼ਬਾ ਭਰਨ ਵਾਲੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

Have something to say? Post your comment